ਚੰਡੀਗੜ 21 ਜੂਨ (ਪੰਜਾਬ ਟਾਇਮਜ਼ ਬਿਊਰੋ)- ਸੂਬੇ ਵਿਚ ਉਸਰੀਆਂ ਅਣ-ਅਧਿਕਾਰਿਤ ਤੇ ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਿਤ ਕਰ ਕੇ ਇਨ•ਾਂ ਕਲੋਨੀਆਂ ਵਿਚ ਰਹਿੰਦੇ ਲੋਕਾਂ ਨੂੰ ਸੁਖ ਦਾ ਸਾਹ ਦੇਣ ਦੇ ਮੰਤਵ ਨਾਲ ਬਣਾਈ ਜਾ ਰਹੀ ਨਵੀਂ ਨੀਤੀ ਬਣਾਉਣ ਲਈ ਅਜ ਇਥੇ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਹੋਈ ਇਕ ਅਹਿਮ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨਾਲ ਅਣ-ਅਧਿਕਾਰਿਤ ਕਲੋਨੀਆਂ ਦੀ ਨਵੀਂ ਨੀਤੀ ਦੇ ਖਰੜੇ ‘ਤੇ ਚਰਚਾ ਕੀਤੀ ਗਈ।ਸ੍ਰੀ ਤ੍ਰਿਪਤ ਬਾਜਵਾ ਨੇ ਸਮੂਹ ਮੈਂਬਰਾਂ ਨੂੰ ਅਣ-ਅਧਿਕਾਰਿਤ ਕਲੋਨੀਆਂ ਨਾਲ ਸਬੰਧਤ ਇਸ ਨਵੀਂ ਨੀਤੀ ਦੇ ਖਰੜੇ ਨੂੰ ਅਮਲ ਵਿਚ ਲਿਆਉਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ।
ਕਲੋਨੀਆਂ ਨੂੰ ਨਿਯਮਤ ਕਰਨ ਦੀ ਨਵੀਂ ਨੀਤੀ ਬਾਰੇ ਤ੍ਰਿਪਤ ਬਾਜਵਾ ਦੀ ਪ੍ਰਧਾਨਗੀ ’ਚ ਮੀਟਿੰਗ



