ਜਥੇਦਾਰ ਅਵਤਾਰ ਸਿੰਘ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦਾ ਰਸਮੀ ਉਦਘਾਟਨ

ਅੰਮ੍ਰਿਤਸਰ, 1 ਮਾਰਚ (ਪੀ.ਟੀ.)- ਗੁਰੂ-ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਗੁਰੂਸਰ ਸਤਲਾਣੀ ਸਾਹਿਬ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਫੁਲਵਿੰਦਰਪਾਲ ਸਿੰਘ ਅਤੇ ਸਮੁੱਚੇ ਅਧਿਆਪਕਾਂ ਨੇ ਪ੍ਰਧਾਨ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਹ ਕਾਲਜ ਇਲਾਕੇ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖ ਕੇ ਖੋਲ੍ਹਿਆ ਗਿਆ ਹੈ। ਇਸ ਕਾਲਜ ਉਸਾਰੀ ਉ¤ਪਰ 5 ਕਰੋੜ ਦੀ ਲਾਗਤ ਆਈ ਹੈ, ਇਹ ਕਾਲਜ ਤਕਰੀਬਨ 10 ਏਕੜ ਜਮੀਨ ’ਚ ਬਣਾਇਆ ਗਿਆ ਹੈ। ਜਥੇਦਾਰ ਅਵਤਾਰ ਸਿੰਘ ਨੇ ਬੋਲਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 120 ਦੇ ਕਰੀਬ ਵਿਦਿਅਕ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 40 ਕਾਲਜ, 75 ਸਕੂਲ ਅਤੇ ਇਸ ਤੋਂ ਇਲਾਵਾ ਮੈਡੀਕਲ, ਡੈਂਟਲ, ਨਰਸਿੰਗ, ਇੰਜਨੀਅਰਿੰਗ, ਪੋਲੀਟੈਨਿਕ ਕਾਲਜ ਵੀ ਚਲ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੰਸਥਾਵਾਂ ਵਿੱਚੋਂ ਇੱਕ ਹੈ, ਜੋ ਇਸ ਸਰਹੱਦੀ ਇਲਾਕੇ ਦੇ ਬੱਚਿਆਂ ਨੂੰ ਵਿਦਿਆ ਦਾ ਚਾਨਣ ਵੰਡ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਬੀ.ਏ., ਬੀ.ਕਾਮ (ਪ੍ਰੋਫੈਸ਼ਨਲ), ਬੀ.ਐਸ. ਸੀ.(ਇਕਨਾਮਿਕਸ), ਬੀ.ਐਸ.ਸੀ. (ਕੰਪਿਊਟਰ ਸਾਇੰਸ), ਬੀ.ਸੀ.ਏ., ਬੀ.ਐਸ.ਸੀ.ਆਈ.ਟੀ., ਪੀ.ਜੀ.ਡੀ.ਸੀ.ਏ., ਅਤੇ ਡੀ.ਸੀ.ਏ. ਤੱਕ ਦੀ ਪੜ੍ਹਾਈ ਕਰਵਾਈ ਜਾਵੇਗੀ। ਜਿਸ ਦਾ ਫਾਇਦਾ ਸਰਹੱਦੀ ਪਿੰਡਾਂ ਦੇ ਬੱਚਿਆਂ ਨੂੰ ਮਿਲੇਗਾ ਤੇ ਉਹ ਉ¤ਚ ਪਾਏ ਦੀ ਵਿੱਦਿਆ ਹਾਸਲ ਕਰਕੇ ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਲਜ ਵਿੱਚ 450 ਬੱਚੇ ਵਿਦਿਆ ਹਾਸਲ ਕਰ ਰਹੇ ਹਨ ਅਤੇ ਕਾਲਜ ਦਾ ਮਿਹਨਤੀ ਤੇ ਤਜਰਬੇਕਾਰ ਸਟਾਫ਼ ਆਪਣੀ ਲਗਨ ਤੇ ਮਿਹਨਤ ਸਦਕਾ ਬੱਚਿਆਂ ਦੀ ਸਖ਼ਸ਼ੀਅਤ ਨੂੰ ਸੰਵਾਰ ਰਿਹਾ ਹੈ। ਇਸ ਮੌਕੇ ਸ.ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਸਰਕਾਰ, ਸ.ਮਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਬਲਵਿੰਦਰ ਸਿੰਘ ਜੋੜਾਸਿੰਘਾ, ਸ.ਰਣਜੀਤ ਸਿੰਘ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਗੁਰਬਚਨ ਸਿੰਘ ਇੰਚਾਰਜ, ਡਾ.ਫੁਲਵਿੰਦਰਪਾਲ ਸਿੰਘ ਪ੍ਰਿੰਸੀਪਲ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਅਕਵਿੰਦਰ ਸਿੰਘ ਅਤੇ ਕਾਲਜ ਦੇ ਸਮੁੱਚੇ ਸਟਾਫ ਦੇ ਇਲਾਵਾ ਵਿਦਿਆਰਥੀ ਮੌਜੂਦ ਸਨ।

Send this to a friend