ਜਥੇ. ਅਵਤਾਰ ਸਿੰਘ ਵੱਲੋਂ ਸਵਰਗੀ ਦਲਬੀਰ ਸਿੰਘ ਰਣੀਕੇ ਦੀ ਯਾਦ ’ਚ ਬਣੇ ਗੇਟ ਦਾ ਉਦਘਾਟਨ

image ਅੰਮ੍ਰਿਤਸਰ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਵਿਧਾਨ ਸਭਾ ਹਲਕਾ ਅਟਾਰੀ ਤੋਂ ਕੇੈਬਨਿਟ ਮੰਤਰੀ ਪੰਜਾਬ ਸ.ਗੁਲਜਾਰ ਸਿੰਘ ਰਣੀਕੇ ਦੇ ਵੱਡੇ ਭਰਾਤਾ ਸਵਰਗੀ ਜਥੇਦਾਰ ਦਲਬੀਰ ਸਿੰਘ ਰਣੀਕੇ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸਾਰੇ ਗਏ ਯਾਦਗਾਰੀ ਗੇਟ ਦਾ ਰਸਮੀ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰੈ¤ਸ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਹ ਮੁੱਖ ਗੇਟ ਸ.ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਦੇ ਵੱਡੇ ਭਰਾਤਾ ਸਵਰਗੀ ਜਥੇਦਾਰ ਦਲਬੀਰ ਸਿੰਘ ਰਣੀਕੇ ਦੀ ਯਾਦ ’ਚ ਬਣਾਇਆ ਗਿਆ ਹੈ, ਇਸ ਤੇ 7 ਲੱਖ 50 ਹਜਾਰ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਹ ਗੇਟ ਜਥੇਦਾਰ ਦਲਬੀਰ ਸਿੰਘ ਰਣੀਕੇ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਤੇ ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਤੇ ਸਮਾਜਿਕ ਸੇਵਾਵਾਂ ਨੂੰ ਤਾਜਾ ਕਰਦਾ ਰਹੇਗਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸ.ਗੁਲਜਾਰ ਸਿੰਘ ਰਣੀਕੇ ਕੈਬਨਿਕ ਮੰਤਰੀ ਪੰਜਾਬ, ਸ.ਮਗਵਿੰਦਰ ਸਿੰਘ ਖਾਪੜਖੇੜੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ ਤੇ ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਰਣਜੀਤ ਸਿੰਘ ਤੇ ਸ.ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਗੁਰਬਚਨ ਸਿੰਘ ਇੰਚਾਰਜ, ਸ.ਰਜਿੰਦਰ ਸਿੰਘ ਰੂਬੀ ਮੈਨੇਜਰ ਗੁਰਦੁਆਰਾ ਸਤਲਾਣੀ ਸਾਹਿਬ, ਸ. ਹਰਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸ.ਦਰਸ਼ਨ ਸਿੰਘ ਲਹੌਰੀਮੱਲ, ਸ.ਸਕੱਤਰ ਸਿੰਘ ਬਾਗੜੀਆ, ਸ.ਅਜਮੇਰ ਸਿੰਘ, ਸ.ਕਸ਼ਮੀਰ ਸਿੰਘ ਭਕਨਾ, ਸ.ਦਲਵਿੰਦਰ ਸਿੰਘ ਸਰਪੰਚ, ਸ.ਸੁਖਚੈਨ ਸਿੰਘ ਭੀਲ, ਸ.ਪ੍ਰਗਟ ਸਿੰਘ ਘਰਿੰਡੀ ਦੇ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

Send this to a friend