Skip to content
Independent perspectives. Global stories.
BREAKING

ਕੈਬਟਿਨ ਊਰਜਾ ਮੰਤਰੀ ਕਾਂਗੜ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Share this story

ਭਗਤਾ ਭਾਈ ਕਾ 24 ਜੂਨ (ਸਵਰਨ ਸਿੰਘ ਭਗਤਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਕਾਂਗਰਸ ਸਰਕਾਰ ਦਾ ਮੁੱਖ ਮਕਸਦ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆ ਕੇ ਸਰਬਪੱਖੀ ਵਿਕਾਸ ਕਰਨਾ ਹੈ। ਇੰਨਾ ਸਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕ੍ਯਾਂਗੜ ਕੈਬਨਿਟ ਬਿਜਲੀ ਮੰਤਰੀ ਪੰਜਾਬ ਨੇ ਪਿੰਡ ਦਿਆਲਪੁਰਾ ਭਾਈ ਕਾ (ਬੀੜ) ਵਿਖੇ ਸੰਗਤ ਦਰਸਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਇਸ ਮੌਕੇ ਕਾਂਗੜ ਨੇ ਬਿਜਲੀ ਦਰਾਂ ’ਚ ਕੀਤੇ ਗਏ ਵਾਧੇ ਸਬੰਧੀ ਗੱਲ ਕਰਦਿਆ ਕਿਹਾ ਕਿ ਕਾਂਗਰਸ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਸੂਬੇ ਦੇ ਲੋਕਾਂ ’ਤੇ ਬਿਜਲੀ ਦੀਆਂ ਦਰਾਂ ਦੇ ਵਾਧੇ ਦਾ ਭਵਿੱਖ ਵਿੱਚ ਕੋਈ ਬੋਝ ਨਹੀਂ ਪਾਇਆ ਜਾਵੇਗਾ। ਅਕਾਲੀ-ਭਾਜਪਾ ਵੱਲੋਂ ਬਿਜਲੀ ਦਰਾਂ ’ਚ ਕੀਤੇ ਵਾਧੇ ਨੂੰ ਲੈ ਕੇ ਉਨ੍ਹਾਂ ਦੀ ਅਰਥੀ ਸਾੜਨ ਸਬੰਧੀ ਬਿਜਲੀ ਮੰਤਰੀ ਕਾਂਗੜ ਨੇ ਕਿਹਾ ਪਹਿਲਾ ਅਕਾਲੀ-ਭਾਜਪਾ ਆਗੂ ਆਪਣੀ ਪੀੜੀ ਥੱਲੇ ਸੋਟਾ ਮਾਰਨ ਕਿ ਉਨ੍ਹਾਂ ਦੀ ਸਰਕਾਰ ਨੇ ਬਿਜਲੀ ਦੀਆਂ ਦਰਾਂ ਵਿੱਚ ਕਿੰਨਾ ਵਾਧਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਕਾਰਕਾਲ ਦੌਰਾਨ ਪੰਜਾਬ ਨੂੰ ਤਬਾਹੀ ਦੇ ਕੰਢੇ ਖੜਾ ਕਰ ਦਿੱਤਾ ਸੀ, ਜਿਸਨੂੰ ਮੁੜ ਲੀਹ ’ਤੇ ਲਿਆਉਣ ਲਈ ਕਾਂਗਰਸ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਹਲਕੇ ਦੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਜਿੰਨ੍ਹਾਂ ਚੋਂ ਕੁਝ ਦਾ ਮੌਕੇ ’ਤੇ ਹੀ ਹੱਲ ਕੀਤਾ।ਇਸ ਮੌਕੇ ਰਾਜਵੰਤ ਸਿੰਘ ਭਗਤਾ ਪ੍ਰਧਾਨ, ਹਰਿੰਦਰ ਸਿੰਘ ਬਰਾੜ, ਹਰਜੀਵਨ ਸਿੰਘ ਬਰਾੜ, ਤੀਰਥ ਸਿੰਘ ਭਾਈਰੂਪਾ, ਰਣਜੀਤ ਸ਼ਰਮਾ ਜਲਾਲ, ਬੇਅੰਤ ਸਿੰਘ ਸਲਾਬਤਪੁਰਾ, ਹੇਮ ਰਾਜ ਕਾਲਾ, ਹਰਦੇਵ ਸਿੰਘ ਬੁਰਜ ਲੱਧਾ, ਗੋਰਾ ਭਾਈਰੂਪਾ, ਰਾਜਾ ਭਾਈਰੂਪਾ ਆਦਿ ਹਾਜਰ ਸਨ।

WRITTEN BY