ਬਠਿੰਡਾ, 2 ਮਾਰਚ (ਅਵਤਾਰ ਸਿੰਘ ਕੈਂਥ)- ਮੈਂਬਰ ਪਾਰਲੀਮੈਂਟ ਬਠਿੰਡਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਦੂਰ=ਅੰਦੇਸ਼ੀ ਸੋਚ ਸਦਕਾ ਪੰਜਾਬ ਨੇ ਵਿਕਾਸ ਦੇ ਖੇਤਰ ਵਿੱਚ ਜੋ ਪਿਛਲੇ 7 ਸਾਲਾਂ ਦੋਰਾਨ ਵਿਕਾਸ ਕੀਤਾ ਹੈ ਮੁਲਕ ਅੰਦਰ ਹੋਰ ਕੋਈ ਵੀ ਸੂਬਾ ਇਸ ਦਾ ਮੁਕਾਬਲਾ ਨਹੀਂ ਕਰ ਸਕਦਾ। ਪੰਜਾਬ ਦੀ ਅਕਾਲੀ ਸਰਕਾਰ ਨੇ ਬਿਜਲੀ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਕੇ ਇਸ ਨੂੰ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣਾਇਆ ਹੈ। ਮੈਂਬਰ ਪਾਰਲੀਮੈਂਟ ਜੋ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੰਗਾ ਵਿਖੇ 4 ਕਰੋੜ ਦੀ ਲਾਗਤ ਨਾਲ ਬਣਨ ਵਾਲੇ 66 ਕੇ.ਵੀ. ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸੂਬਾ
ਸਰਕਾਰ ਨੇ ਜਿੱਥੇ ਕਿਸਾਨਾਂ ਦੇ ਟਿਊਬਵੈਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਉੱਥੇ ਢਾਈ ਏਕੜ ਤੋਂ ਲੈ ਕੇ 5 ਏਕੜ ਤੱਕ ਦੇ ਦਰਮਿਆਨੇ ਜ਼ਿਮੀਦਾਰਾਂ ਨੂੰ ਟਿਊਬਵੈਲ ਕੁਨੈਕਸ਼ਨ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬ ਸਟੇਸ਼ਨ ਦੇ ਚਾਲੂ ਹੋਣ ਨਾਲ ਗੰਗਾ, ਗਿੱਦੜ, ਨਾਥਪੁਰਾ, ਜੰਡਵਾਲਾ, ਢੇਲਵਾਂ ਅਤੇ ਖੇਮੂਆਣਾ ਪਿੰਡਾਂ ਦੇ ਖਪਤਕਾਰਾਂ ਨੂੰ ਫਾਇਦਾ ਹੋਵੇਗਾ।
ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਨੇ ਪਿੰਡ ਗਿੱਦੜ ਵਿਖੇ ਸੰਬੋਧਨ ਕਰਦਿਆਂ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੀ ਅਲੋਚਨਾਂ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੇ ਵਿਕਾਸ ਵਿੱਚ ਰੋੜੇ ਅਟਕਾਏ ਹਨ। ਯੂਪੀਏ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਮੁਲਕ ਦੇ ਲੋਕਾਂ ਨੂੰ ਜਿੱਥੇ ਇੱਕ ਪਾਸੇ ਮਹਿਗਾਈ, ਭ੍ਰਿਸਟਾਚਾਰ ਤੇ ਬੇਰੁਜ਼ਗਾਰੀ ਦੇ ਬੋਝ ਹੇਠਾਂ ਦੱਬਿਆ ਹੈ ਉੱਥੇ ਦੂਜੇ ਪਾਸੇ ਇਸ ਦੇ ਮੰਤਰੀਆਂ ਨੇ ਅਣਗਿਣਤ ਘਪਲੇ ਕਰਕੇ ਦੇਸ਼ ਦੇ ਖਜਾਨੇ ਨੂੰ ਖੂਬ ਲੁੱਟਿਆਂ ਹੈ । ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ ਦੀ ਸਰਕਾਰ ਬਣਨ ਤੇ ਪੰਜਾਬ ਦਾ ਹੋਰ ਵੀ ਚਹੁੰਪੱਖੀ ਵਿਕਾਸ ਹੋਵੇਗਾ। ਮੈਂਬਰ ਪਾਰਲੀਮੈਂਟ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਕਿਹਾ ਕਿ ਨਵੀਂ ਆਟਾ= ਦਾਲ ਸਕੀਮ ਤਹਿਤ ਹੁਣ 1 ਰੁਪਏ ਆਟਾ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਹੁਣ 6 ਮਹੀਨਿਆਂ ਦਾ ਰਾਸ਼ਨ ਇਕੱਠਾ ਹੀ ਵੰਡਿਆ ਜਾਇਆ ਕਰੇਗਾ। ਇਸ ਤੋਂ ਇਲਾਵਾ ਦਸਵੀਂ ਜਮਾਤ ਵਿੱਚੋਂ 80 ਫੀਸ਼ਦੀ ਅੰਕ ਪ੍ਰਾਪਤ ਕਰਨ ਵਾਲੇ ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਲਈ ਪੰਜਾਬ ਵਿੱਚ 6 ਸ਼ਪੈਸਲ ਸਕੂਲ ਖੋਲੇ ਜਾਂ ਰਹੇ ਹਨ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਰਹਿਣ =ਸਹਿਣ ਦੀ ਸਹੂਲਤ ਮੁਫ਼ਤ ਹੋਵੇਗੀ । ਇਸ ਤੋਂ ਇਲਾਵਾ ਗਰੀਬ ਲੋਕਾਂ ਦੇ ਇਲਾਜ਼ ਲਈ ਉਨ੍ਹਾਂ ਦਾ ਬੀਮਾ ਵੀ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਲਈ 30 ਹਜ਼ਾਰ ਰੁਪਏ ਤੱਕ ਦਾ ਇਲਾਜ਼ ਵੀ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਕਮਲ ਕਿਸ਼ੋਰ ਯਾਦਵ, ਉਪ ਮੁਖ ਮੰਤਰੀ ਪੰਜਾਬ ਦੇ ਸਹਾਇਕ ਮੀਡੀਆ ਸਲਾਹਕਾਰ ਸਿੱਧੂ , ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾਂ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ , ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਜਗਸੀਰ ਸਿੰਘ ਕਲਿਆਣ , ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਸੁਖਮਨ ਸਿੱਧੂ ਅਤੇ ਲਖਵੀਰ ਲੱਖੀ ਹਾਜ਼ਰ ਸਨ।