ਧੂਰੀ, 25 ਜੂਨ (ਸੰਜੀਵ ਸਿੰਗਲਾ)- ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਸ੍ਰੀ ਮਨਜੀਤ ਸਿੰਘ ਬਰਾੜ ਸੁਪਰਡੈਟ ਪੁਲਿਸ, ਸਪੈਸ਼ਲ ਟਾਸਕ ਫੋਰਸ ,ਸੰਗਰੂਰ ਵੱਲੋ ਨਸ਼ਿਆ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵੱਲੋ 60 ਨਸ਼ੀਲ਼ੀਆਂ ਸ਼ੀਸ਼ੀਆਂ ਅਤੇ 2150 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਸ੍ਰੀ ਬਰਾੜ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 24.06.2018 ਨੂੰ ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਐਸ.ਟੀ.ਐਫ ਟੀਮ ਸੰਗਰੂਰ ਦੇ ਹੌਲਦਾਰ ਦਵਿੰਦਰ ਸਿੰਘ, ਸਿਪਾਹੀ ਮਨਪ੍ਰੀਤ ਸਿੰਘ, ਸਿਪਾਹੀ ਪ੍ਰਿੰਸ,ਸਿਪਾਹੀ ਗੁਰਪ੍ਰੀਤ ਸਿੰਘ ਅਤੇ ਸਿਟੀ ਥਾਣਾ ਸਿਟੀ-1 ਮਾਲੇਰਕੋਟਲਾ ਦੇ ਥਾਣੇਦਾਰ ਹਰਸਿਮਰਨਜੀਤ ਸਿੰਘ ਨਾਲ ਸ਼ਾਮਿਲ ਪੁਲਿਸ ਪਾਰਟੀ ਹੋ ਕੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਪੁਲ ਡਰੇਨ ਸੇਮ ਨਾਲਾ ਦੀ ਕੱਚੀ ਪੱਟੜੀ ਪਿੰਡ ਆਦਮਵਾਲ ਸਾਇਡ ਨੂੰ ਜਾ ਰਹੇ ਸੀ ਤਾਂ ਗੱਡੀਆਂ ਦੀਆਂ ਲਾਇਟਾਂ ਵਿੱਚ ਐਕਟਿਵਾਂ ਸਕੂਟਰੀ ਪਰ ਦੋ ਸਵਾਰ ਵਿਅਕਤੀ ਆਉਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ ਤਾਂ ਜਿੰਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਦੋਸ਼ੀਆਂ ਦੀ ਇੱਛਾ ਮੁਤਾਬਿਕ ਐਕਟਿਵਾ ਸਕੂਟਰੀ ਪਰ ਰੱਖੇ ਥੈਲਾ ਪਲਾਸਟਿਕ ਦੀ ਤਲਾਸ਼ੀ ਸ੍ਰੀ ਯੋਗੀ ਰਾਜ ਪੀ.ਪੀ.ਐਸ ਉਪ ਕਪਤਾਨ ਪੁਲਿਸ, ਸਬ-ਡਵੀਜਨ ਮਾਲੇਰਕੋਟਲਾ ਦੀ ਹਾਜਰੀ ਵਿੱਚ ਕੀਤੀ ਗਈ ਤਾਂ ਥੈਲਾ ਪਲਾਸਟਿਕ ਵਿੱਚੋਂ 60 ਨਸ਼ੀਲੀਆਂ ਸ਼ੀਸ਼ੀਆਂ, 2150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।ਦੋਸ਼ੀਆਂ ਦੀ ਸ਼ਨਾਖਤ ਪ੍ਰਦੀਪ ਕੁਮਾਰ ਪੁੱਤਰ ਹਰਮੇਸ਼ ਲਾਲ ਵਾਸੀ ਅਜੀਤ ਨਗਰ ਮਾਲੇਰਕੋਟਲਾ (ਸਕੂਟਰੀ ਚਾਲਕ) ਅਤੇ ਪਿੱਛੇ ਬੈਠੇ ਵਿਅਕਤੀ ਦੀ ਸ਼ਨਾਖਤ ਮੁਹੰਮਦ ਸਲੀਮ ਪੁੱਤਰ ਮੁਹੰਮਦ ਯਮੀਲ ਵਾਸੀ ਸਰਹੰਦੀ ਗੇਟ ਮਾਲੇਰਕੋਟਲਾ ਵਜੋ ਹੋਈ ਹੈ।ਦੋਸ਼ੀਆਂ ਨੂੰ ਸਮੇਤ ਸਕੂਟਰੀ ਗ੍ਰਿਫਤਾਰ ਕਰਕੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ 1 ਮਾਲੇਰਕੋਟਲਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ।ਫਿਲਹਾਲ ਦੋਸ਼ੀਆਂ ਦੀ ਮੁੱਢਲੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਉਹ ਇਹ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਰੁੜਕੀ(ਯੂ.ਪੀ) ਵਿੱਚੋ ਲੈ ਕੇ ਆਏ ਸਨ।ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਐਸ.ਟੀ.ਐਫ. ਸੰਗਰੂਰ ਵੱਲੋਂ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ 2 ਕਾਬੂ



