Skip to content
Independent perspectives. Global stories.
BREAKING

ਜੋਧਪੁਰ ਨਜ਼ਰਬੰਦਾਂ ਦੇ ਮੁੱਦੇ ‘ਤੇ ਸਿੱਖ ਭਾਵਨਾਵਾਂ ਦਾ ਸ਼ੋਸਨ ਕਰਨ ਦੀ ਹਰਸਿਮਰਤ ਬਾਦਲ ਦੀ ਕੋਸ਼ਿਸ਼ ਸ਼ਰਮਨਾਕ ਤੇ ਬੇਤੁਕੀ-ਮੁੱਖ ਮੰਤਰੀ

Share this story

ਹਰਸਿਮਰਤ ਦੇ ਟਵੀਟ ਦੇ ਸਮੇਂ ‘ਤੇ ਸਵਾਲ ਉਠਾਏ, ਸਰਕਾਰ ਵੱਲੋਂ ਪੂਰਾ ਮੁਆਵਜ਼ਾ ਦੇਣ ਦੇ ਫੈਸਲੇ ਵਿਰੁੱਧ ਘਬਰਾਹਟ ਵਿੱਚ ਦਿੱਤੀ ਪ੍ਰਤੀਕਿਰਿਆ ਦੱਸਿਆ
ਚੰਡੀਗੜ•, 26 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਮੁੱਦੇ ‘ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵਲੋਂ ਕੀਤੇ ਟਵੀਟ ਨੂੰ ਸ਼ਰਮਨਾਕ ਅਤੇ ਬੇਤੁਕਾ ਦੱਸਦੇ ਹੋਏ ਕਿਹਾ ਹੈ ਕਿ ਉਨ•ਾਂ ਨੂੰ ਇਕੋ- ਇਕ ਮੁਆਵਜਾ ਉਨ•ਾਂ ਦੇ ਪਿਛਲੇ ਕਾਰਜਕਾਲ ਦੌਰਾਨ 2006 ਵਿਚ ਦਿੱਤਾ ਗਿਆ ਸੀ।
ਹਰਸਿਮਰਤ ਕੌਰ ਬਾਦਲ ਦੇ ਟਵੀਟ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਲ•ਾ ਅਦਾਲਤ ਅੰਮ੍ਰਿਤਸਰ ਵਲੋਂ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਲਈ ਦਿੱਤੇ ਫੈਸਲੇ ਦੇ ਸਬੰਧ ਵਿੱਚ ਪੰਜਾਬ ਦਾ ਹਿੱਸਾ ਪੂਰੀ ਤਰ•ਾਂ ਬੰਨੇ ‘ਤੇ ਹੈ। ਉਨ•ਾਂ ਕਿਹਾ ਕਿ ਹਰਸਿਮਰਤ ਕੌਰ ਦਾ ਇਹ ਟਵੀਟ ਸਿਰਫ ਉਨ•ਾਂ ਦੇ ਉਸ ਐਲਾਨ ‘ਤੇ ਪ੍ਰਤੀਕਿਰਿਆ ਹੈ ਜਿਸ ਵਿੱਚ ਉਨ•ਾਂ ਕਿਹਾ ਸੀ ਕਿ ਜੇ ਕੇਂਦਰ ਸਰਕਾਰ ਨਜ਼ਰਬੰਦਾਂ ਨੂੰ ਬਚਾਉਣ ਲਈ ਅੱਗੇ ਨਹੀਂ ਆਉਣਾ ਚਾਹੁੰਦੀ ਤਾਂ ਪੰਜਾਬ ਮੁਆਵਜ਼ੇ ਦੀ ਪੂਰੀ ਰਾਸ਼ੀ ਦੇਣ ਲਈ ਤਿਆਰ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੀ ਇਹ ਘਬਰਾਹਟ ਭਰੀ ਪ੍ਰਤੀਕਿਰਿਆ ਹੈ। ਉਨ•ਾਂ ਪੁਛਿਆ ਕਿ ਅਕਾਲੀ ਆਪਣੇ ਸ਼ਾਸਨ ਦੇ 10 ਵਰਿ•ਆਂ ਦੌਰਾਨ ਨਜ਼ਰਬੰਦਾਂ ਲਈ ਕੁੱਝ ਵੀ ਕਰਨ ਤੋਂ ਅਸਫਲ ਕਿਉਂ ਰਹੇ। ਉਨ•ਾਂ ਨੇ ਹਰਸਿਮਰਤ ਕੌਰ ਬਾਦਲ ਤੋਂ ਇਹ ਵੀ ਜਾਣਨਾ ਚਾਹਿਆ ਕਿ ਉਹ ਕੇਂਦਰ ਵਿੱਚ ਮੰਤਰੀ ਹੁੰਦੇ ਹੋਏ ਵੀ ਪਿਛਲੇ 4 ਸਾਲਾਂ ਦੌਰਾਨ ਇਹ ਮੁੱਦਾ ਕੇਂਦਰ ਕੋਲ ਉਠਾਉਣ ਲਈ ਨਾਕਾਮ ਕਿਉਂ ਰਹੇ।
ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ ਕਿ ਕੀ ਅਕਾਲੀ ਉਸ ਸਿੱਖ ਭਾਈਚਾਰੇ ਦੇ ਅਧਿਕਾਰਾਂ ਬਾਰੇ ਰੱਤੀ ਭਰ ਵੀ ਗੰਭੀਰ ਹਨ ਜਿਨ•ਾਂ ਦੇ ਉਹ ਆਪਣੇ ਆਪ ਨੂੰ ਖੈਰ-ਖਵਾਹ ਹੋਣ ਦਾ ਦਾਅਵਾ ਕਰਦੇ ਹਨ। ਉਨ•ਾਂ ਕਿਹਾ ਕਿ ਇਨ•ਾਂ ਸਾਲਾਂ ਦੌਰਾਨ ਇਹ ਮੁੱਦਾ ਏਨਾ ਨਾ ਲਟਕਦਾ ਜੇ ਇੱਕ ਵਾਰ ਫਿਰ ਜੋਧਪੁਰ ਦੇ ਨਜ਼ਰਬੰਦਾਂ ਨੂੰ ਰਾਹਤ ਦਾ ਇਹ ਮੁੱਦਾ ਉਨ•ਾਂ ਉੱਤੇ ਨਾ ਛੱਡਿਆ ਹੁੰਦਾ।
ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਕੌਰ ਦਾ ਇਹ ਟਵੀਟ ਉਨ•ਾਂ ਵਲੋਂ ਕੀਤੇ ਐਲਾਨ ਤੋਂ ਇਕ ਦਿਨ ਬਾਅਦ ਆਇਆ ਹੈ ਜਿਸ ਵਿਚ ਉਨ•ਾਂ ਕਿਹਾ ਸੀ ਕਿ ਉਨ•ਾਂ ਦੀ ਸਰਕਾਰ ਅਦਾਲਤ ਦੇ ਫੈਸਲੇ ਅਨੁਸਾਰ ਪੂਰਾ ਮੁਆਵਜ਼ਾ ਦੇਣ ਲਈ ਤਿਆਰ ਹੈ। ਇਸ ਨੇ ਅਕਾਲੀਆਂ ਨੂੰ ਇਸ ਮਾਮਲੇ ‘ਤੇ ਪੂਰੀ ਤਰ•ਾਂ ਨੰਗੇ ਕਰ ਦਿੱਤਾ ਹੈ ਕਿ ਉਹ ਇਸ ਤੋਂ ਸਿਆਸੀ ਲਾਹਾ ਲੈਣ ਲਈ ਕਿੰਨੇ ਉਤਸੁਕ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਿੱਖਾਂ ਦੀ ਭਾਵਨਾਵਾਂ ਦਾ ਸ਼ੋਸਣ ਕਰਕੇ ਉਨ•ਾਂ ਤੋਂ ਲਾਹਾ ਲੈਣ ਦੀਆਂ ਸਿਆਸੀ ਸਕੀਮਾਂ ਵਿੱਚ ਹੀ ਰੁਝੇ ਰਹਿੰਦੇ ਹਨ। ਉਨ•ਾਂ ਨੇ ਹਰਸਿਮਰਤ ਬਾਦਲ, ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਸ ਤਰ•ਾਂ ਦੀ ਫੁਟਪਾਉ ਅਤੇ ਵੱਖਵਾਦੀ ਸਿਆਸਤ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ•ਾਂ ਕਿਹਾ ਕਿ ਅਜਿਹੀ ਸਿਆਸਤ ਉਨ•ਾਂ ਦੇ ਵਾਪਿਸ ਪੰਜਾਬ ਵਿੱਚ ਆਉਣ ਪੈਰ ਜਮਾਉਣ ਵਿਚ ਕੋਈ ਮਦਦ ਨਹੀ ਕਰ ਸਕਦੀ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਨਜ਼ਰਬੰਦਾਂ ਲਈ ਕੁੱਝ ਵੀ ਕਰਨ ਤੋਂ ਅਸਫਲ ਰਹੇ ਹਨ। ਉਨ•ਾਂ ਕਿਹਾ ਕਿ ਹੁਣ ਹਰਸਿਮਰਤ ਮਗਰਮੱਛ ਦੇ ਹੰਝੂ ਵਹਾਅ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਅਗਲੀਆਂ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਸਿਆਸੀ ਲਾਹਾ ਲੈਣ ਦੀ ਵੀ ਘਿਨਾਉਨੀ ਕੋਸ਼ਿਸ਼ ਦੀ ਨਿਖੇਧੀ ਕੀਤੀ।

WRITTEN BY