ਤਲਵੰਡੀ ਸਾਬੋ, 27 ਜੂਨ (ਰਾਮ ਰੇਸ਼ਮ ਸ਼ਰਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਬੀਤੇ ਦਿਨੀ ਬਠਿੰਡਾ ਫੇਰੀ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਉਨਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਅੱਜ ਇੱਥੇ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬੱਲੂਆਣਾ ਤੋਂ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਧਾਨ ਬਨਣ ਤੋਂ ਬਾਅਦ ਧਰਮ ਪ੍ਰਚਾਰ ਦੇ ਕਈ ਕਾਰਜ ਕੀਤੇ ਗਏ ਹਨ ਜਿਨਾਂ ਵਿੱਚ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਨੂੰ ਸ਼ੁੱਧ ਗੁਰਬਾਣੀ ਦੇ ਉਚਾਰਨ ਅਤੇ ਅਰਥਾਂ ਦਾ ਗਿਆਨ ਕਰਵਾਉਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦਾ ਆਯੋਜਨ ਮੁੱਖ ਹੈ।ਉਨਾਂ ਦੇ ਕਾਰਜਾਂ ਨੂੰ ਦੇਖਦਿਆਂ ਹੀ ਬੀਤੇ ਦਿਨੀ ਉਨਾਂ ਦੀ ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਫੇਰੀ ਮੌਕੇ ਉਨਾਂ ਦਾ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਨਮਾਨ ਕੀਤਾ ਗਿਆ।ਸਨਮਾਨ ਮੌਕੇ ਭਾਈ ਕੋਟਸ਼ਮੀਰ ਤੋਂ ਇਲਾਵਾ ਜਥੇ:ਗੁਰਤੇਜ ਸਿੰਘ ਢੱਡੇ ਅੰਤ੍ਰਿਗ ਮੈਂਬਰ,ਬੀਬੀ ਜੋਗਿੰਦਰ ਕੌਰ ਅਤੇ ਭਾਈ ਗਰੁਪ੍ਰੀਤ ਸਿੰਘ ਝੱਬਰ ਵੀ ਹਾਜਿਰ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਕਮੇਟੀ ਮੈਂਬਰਾਂ ਵੱਲੋਂ ਸਨਮਾਨ



