ਸੂਬਾ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਅੱਜ ਛੁੱਟੀ
ਚੰਡੀਗੜ, 28 ਜੂਨ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਵਿਤ ਮੰਤਰੀ ਸੁਰਿੰਦਰ ਸਿੰਗਲਾ (75) ਦਾ ਦਿਲ ਦੇ ਦੌਰੇ ਨਾਲ ਅੱਜ ਸਵੇਰੇ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਭਲਕੇ ਸਵੇਰੇ 11 ਵਜੇ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਪਿੰਡ ਸਮਾਣਾ ਨਾਲ ਸਬੰਧਿਤ ਸ੍ਰੀ ਸਿੰਗਲਾ ਰਾਜ ਸਭਾ ਦੇ ਮੈਂਬਰ ਵੀ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਮੌਤ ’ਤੇ ਡੁੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨਾਂ ਦੇ ਵਿਛੋੜੇ ਨੂੰ ਕਾਂਗਰਸ ਪਾਰਟੀ ਦੇ ਨਾਲ-ਨਾਲ ਆਪਣੇ ਲਈ ਵੀ ਨਿਜੀ ਘਾਟਾ ਦਸਿਆ ਹੈ।



