Skip to content
Independent perspectives. Global stories.
BREAKING

ਪੰਜਾਬ ਦੇ ਡੀ.ਜੀ.ਪੀ. ਵੱਲੋਂ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਹੁਕਮ

Share this story

ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵੱਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ਦੀ ਵੀ ਹੋਵੇਗੀ ਜਾਂਚ

ਚੰਡੀਗੜ੍ਹ, 29 ਜੂਨ- ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜ ਾਨੇ ਖੇਤਰੀ ਅਫਸਰਾਂ ਨੂੰ ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਸਿਕੰਜ਼ਾ ਕਸਣ ਦੀਆਂ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਇਹ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਲਈ ਉਹ ਜਵਾਬਦੇਹ ਹੋਣਗੇ।
ਇਹ ਨਿਰਦੇਸ਼ ਸ਼ੁੱਕਰਵਾਰ ਨੂੰ ਪੰਜਾਬ ਪੁਲੀਸ ਅਕੈਡਮੀ ਫਿਲੌਰ ਵਿਖੇ ਐਸ.ਐਸ.ਪੀਜ਼/ਸੀ.ਪੀਜ਼, ਰੇਂਜ਼ ਆਈ.ਜੀ.ਪੀਜ਼/ਡੀ.ਆਈ.ਜੀਜ਼ ਅਤੇ ਹੋਰ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਜਾਰੀ ਕੀਤੇ ਗਏ।
ਇਹ ਮੀਟਿੰਗ ਡੀ.ਜੀ.ਪੀ. ਵੱਲੋਂ ਸੂਬੇ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਅਤੇ ਕਾਨੂੰਨ ਤੇ ਵਿਵਸਥਾ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਸੀ।ਇਸ ਮੀਟਿੰਗ ਵਿੱਚ ਅੱਤਵਾਦੀ ਗਤੀਵਿਧੀਆਂ, ਰਾਜ ਵਿਰੋਧੀ ਗਤੀਵਿਧੀਆਂ ਲਈ ਨੌਜਵਾਨਾਂ ਨੂੰ ਗਰਮਖਿਆਲੀ ਬਣਾਉਣਾ, ਨਸ਼ਾ ਤਸਕਰਾਂ ਅਤੇ ਗੈਗਸਟਰਾਂ ਵਿਰੁੱਧ ਕਾਰਵਾਈ ਆਦਿ ਨਾਲ ਸਬੰਧਿਤ ਮੁੱਦੇ ਏਜੰਡੇ ਦੇ ਸਿਖ਼ਰ ਤੇ ਸਨ।
ਖੇਤਰੀ ਯੂਨਿਟਾਂ ਦੀਆਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਦਾ ਜਾਇਜ਼ਾ ਲੈਂਦਿਆਂ ਡੀ.ਜੀ.ਪੀ. ਨੇ ਸਾਰੇ ਖੇਤਰੀ ਅਫ਼ਸਰਾਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿਚਲੀਆਂ ਨਸ਼ਿਆਂ ਦੀਆਂ ਸਪਲਾਈ ਲਾਈਨਾਂ ਨੂੰ ਪੂਰੀ ਤਰ੍ਹਾਂ ਨਾਕਾਮ ਕਰਨ ਨੂੰ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਪ੍ਰਤੀ ਕਤਈ ਨਾ ਬਰਦਾਸ਼ਤ ਕਰਨ ਵਾਲੇ ਵਤੀਰੇ ਦਾ ਹਵਾਲਾ ਦਿੰਦਿਆਂ ਡੀ.ਜੀ.ਪੀ. ਵੱਲੋਂ ਇਸ ਮਾਮਲੇ ਬਾਰੇ ਕਿਸੇ ਤਰ੍ਹਾਂ ਦੀ ਵੀ ਢਿੱਲ ਵਿਰੁੱਧ ਸਖ਼ਤ ਚੇਤਾਵਨੀ ਦਿੱਤੀ ਹੈ। ਡੀ.ਜੀ.ਪੀ. ਨੇ ਸਪੱਸ਼ਟ ਸ਼ਬਦਾਂ ਵਿੱਚ ਅਧਿਕਾਰੀਆਂ ਨੂੰ ਦੱਸਿਆ ਕਿ ਵੱਖ ਵੱਖ ਪੱਧਰਾਂ ਤੇ ਕੰਮ ਕਰ ਰਹੇ ਖੇਤਰੀ ਅਫਸਰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਨਸ਼ਾ ਤਸਕਰੀ ਲਈ ਜਵਾਬਦੇਹ ਹੋਣਗੇ। ਡੀ.ਜੀ.ਪੀ. ਨੇ ਪੰਜਾਬ ਪੁਲੀਸ ਦੇ ਵੱਖ ਵੱਖ ਯੂਨਿਟਾਂ ਵੱਲੋਂ ਵਿਭਿੰਨ ਨਸ਼ਿਆਂ ਦੀਆਂ ਵੱਡੀਆਂ ਬਰਾਮਦਗੀਆਂ ਬਾਰੇ ਵੀ ਦੱਸਿਆ ਅਤੇ ਨਸ਼ਾ ਤਸਕਰਾਂ ਤੇ ਹੋਰ ਜ਼ੋਰ ਨਾਲ ਸ਼ਿਕੰਜ਼ਾ ਕਸਣ ਦਾ ਸੱਦਾ ਦਿੱਤਾ। ਉਨ੍ਹਾਂ ਸਾਰੇ ਖੇਤਰੀ ਅਫਸਰਾਂ ਨੂੰ ਇਨ੍ਹਾਂ ਸਮੱਗਲਰਾਂ ਦੁਆਰਾ ਗੈਰ ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ ਜ਼ਮੀਨਾਂ-ਜਾਇਦਾਦਾਂ ਬਾਰੇ ਵਿਵਸਥਤ ਵਿੱਤੀ ਜਾਂਚ ਕਰਨ ਦੇ ਹੁਕਮ ਦਿੱਤੇ ਅਤੇ ਇਨ੍ਹਾਂ ਨੂੰ ਕਬਜੇ ਵਿੱਚ ਲੈਣ ਦੀ ਪ੍ਰਕਿਰਿਆ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ। ਇਸ ਮੌਕੇ ਹਰਦੀਪ ਸਿੰਘ ਢਿਲੋਂ, ਆਈ.ਪੀ.ਐਸ, ਡੀ.ਜੀ.ਪੀ. (ਐਲ ਐਂਡ ਓ); ਦਿਨਕਰ ਗੁਪਤਾ, ਆਈ.ਪੀ.ਐਸ., ਡੀ.ਜੀ.ਪੀ. (ਇੰਟੈਲੀਜੈਂਸ); ਐਮ.ਕੇ. ਤਿਵਾੜੀ, ਆਈ.ਪੀ.ਐਸ. ਡੀ ਜੀ ਪੀ (ਪ੍ਰਸ਼ਾਸਨ); ਪ੍ਰਬੋਧ ਕੁਮਾਰ, ਡਾਇਰੈਕਟਰ / ਬੀ ਓ ਆਈ; ਅਤੇ ਈਸ਼ਵਰ ਸਿੰਘ, ਆਈ.ਪੀ.ਐਸ., ਐਸ. ਮੀਟਿੰਗ ਵਿਚ ਮੌਜੂਦ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।

WRITTEN BY