ਖੰਨਾ, 30 ਜੂਨ (ਸੋਨੀ ਗਿੱਲ)- ਟਰੇਨਾਂ ’ਚ ਸਫਰ ਕਰਨ ਵਾਲੇ ਮੁਸਾਫਰਾਂ ਤੇ ਉਨ੍ਹਾਂ ਦੇ ਸਮਾਨ ਦੀ ਸੁਰੱਖਿਆ ਦੇ ਮੱਦੇਨਜ਼ਰ ਜੀਆਰਪੀ ਅਤੇ ਆਰਪੀਐਫ ਪੁਲਿਸ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ਤੇ ਸਥਾਨਕ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਤੌਰ ਤੇ ਚੈਕਿੰਗ ਮੁਹਿੰਮ ਚਲਾਈ ਗਈ। ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਇੰਚਾਰਜ਼ ਸਬ ਇੰਸਪੈਕਟਰ ਮੁਨੀਸ਼ ਕੁਮਾਰ ਦੀ ਅਗਵਾਈ ਚ ਪੁਲਿਸ ਮੁਲਾਜ਼ਮਾਂ ਵੱਲੋਂ ਚਲਾਈ ਗਈ। ਚੈਕਿੰਗ ਦੌਰਾਨ ਮੁਸਾਫਰਾਂ ਅਤੇ ਟਰੇਨ ਚ ਸਫਰ ਕਰਨ ਵਾਲੇ ਯਾਤਰੀਆਂ ਤੋਂ ਇਲਾਵਾ ਪਲੇਟਫਾਰਮ ਤੇ ਟਰੇਨ ਦਾ ਇੰਤਜ਼ਾਰ ਕਰ ਰਹੇ ਰੇਲ ਯਾਤਰੀਆਂ ਦੇ ਸਮਾਨ ਦੀ ਜਾਂਚ ਕੀਤੀ ਗਈ। ਇਸਦੇ ਨਾਲ ਹੀ ਵੇਟਿੰਗ ਹਾਲ, ਪਲੇਟਫਾਰਮ, ਮਾਲ ਗੋਦਾਮ, ਸਾਇਕਲ ਸਟੈਂਡ ਆਦਿ ਇਲਾਕਿਆਂ ਚ ਸ਼ੱਕੀ ਸਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਇਸ ਮੌਕੇ ਆਰੀਪੀਐਫ ਇੰਚਾਰਜ਼ ਮੁਨੀਸ਼ ਕੁਮਾਰ ਨੇ ਦੱਸਿਆ ਕਿ ਰੇਲਵੇ ਪੁਲਿਸ ਦੇ ਉਚ ਅਧਿਕਾਰੀਆਂ ਵੱਲੋਂ ਟਰੇਨਾਂ ਚ ਸਫਰ ਕਰਨ ਵਾਲੇ ਰੇਲ ਮੁਸਾਫਰਾਂ ਦੀ ਸੁਰੱਖਿਆ ਅਤੇ ਰੇਲਵੇ ਸੰਪਤੀ ਦੀ ਸੁਰੱਖਿਆ ਨੂੰ ਸੁਰੱਖਿਅਤ ਕਰਨ ਲਈ ਆਰਪੀਐਫ ਅਤੇ ਜੀਆਰਪੀ ਵੱਲੋਂ ਸਮੇਂ-ਸਮੇਂ ਤੇ ਸਾਂਝੇ ਤੌਰ ਤੇ ਰੇਲਵੇ ਸਟੇਸ਼ਨ ਅਤੇ ਰੇਲਵੇ ਕੰਪਲੈਕਸ ਚ ਚੈਕਿੰਗ ਕੀਤੀ ਜਾਂਦੀ ਹੈ ਤਾਂ ਕਿ ਕੋਈ ਸ਼ਰਾਰਤੀ ਅਨਸਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ ਨਾ ਕਰ ਸਕੇ। ਇਸ ਮੌਕੇ ਤੇ ਆਰਪੀਐਫ ਖੰਨਾ ਦੇ ਏਐਸਆਈ ਬਲਵਿੰਦਰ ਸਿੰਘ, ਹੌਲਦਾਰ ਬਲਦੇਵ ਸਿੰਘ ਚੌਹਾਨ, ਕਾਂਸਟੇਬਲ ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਪੀਐਚਜੀ ਭੁਪਿੰਦਰ ਕੁਮਾਰ ਸ਼ਰਮਾ, ਨਿਰਮਲ ਸਿੰਘ, ਧਰਮਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ।
ਮੁਸਾਫਰਾਂ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ



