Skip to content
Independent perspectives. Global stories.
BREAKING

ਪੰਜਾਬ ’ਚ ਨਵੀਆਂ ਹੱਦਬੰਦੀ ਬੁਰਜੀਆਂ ਲਾਉਣ ਦੀ ਯੋਜਨਾ

Share this story

ਸਰਕਾਰੀਆ ਵਲੋਂ ਮਾਲ ਵਿਭਾਗ ਨੂੰ ਹਦਬੰਦੀ ਬੁਰਜੀਆਂ ਦੇ ਪਹਿਲੂਆਂ ਦੀ ਘੋਖ ਕਰਨ ਦੇ ਨਿਰਦੇਸ਼

ਚੰਡੀਗੜ, 2 ਜੁਲਾਈ- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਜ਼ਮੀਨਾਂ ਦੀ ਹਦਬੰਦੀ ਲਈ ਜਲਦੀ ਜ਼ਮੀਨ ‘ਤੇ ਬੁਰਜੀਆਂ ਲਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਾਲ ਵਿਭਾਗ ਵਲੋਂ ਜ਼ਿਲ੍ਹਾ ਐਸਏਐਸ ਨਗਰ ਦੇ ਦੋ ਪਿੰਡਾਂ ਦੇ ਰਕਬੇ ਦੀ ਡਿਜ਼ੀਟਲ ਮੈਪਿੰਗ ਰਾਹੀਂ ਹਦਬੰਦੀ ਦਾ ਪਾਇਲਟ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਸੂਬੇ ਦੇ ਜ਼ਮੀਨ ਮਾਲਕਾਂ ਨੂੰ ਆਪਣੀ ਜਾਇਦਾਦ ਦੀ ਨਿਸ਼ਾਨਦੇਹੀ ਕਰਨ ਵਿਚ ਸੌਖ ਹੋਵੇਗੀ।ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਕਿ ਸੂਬੇ ਭਰ ਵਿਚ ਹਦਬੰਦੀ ਬੁਰਜੀਆਂ ਲਾਉਣ ਲਈ ਉਨ੍ਹਾਂ ਨੇ ਮੁਢਲੀ ਵਿਚਾਰ-ਚਰਚਾ ਕਰ ਲਈ ਹੈ ਅਤੇ ਇਸ ਪ੍ਰੋਜੈਕਟ ਦੀ ਵਿਸਥਾਰਤ ਸਮੀਖਿਆ ਲਈ ਉਚ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕਾਫੀ ਅਹਿਮ ਹੈ ਕਿਉਂਕਿ ਇਸ ਨਾਲ ਜ਼ਮੀਨਾਂ ਦੀ ਹਦਬੰਦੀ ਨੂੰ ਲੈ ਕੇ ਹੁੰਦੇ ਝਗੜਿਆਂ ਤੋਂ ਨਿਜਾਤ ਮਿਲੇਗੀ ਅਤੇ ਜ਼ਮੀਨ ਮਾਲਕਾਂ ਨੂੰ ਆਪਣੀਆਂ ਜਾਇਦਾਦਾਂ ਦੀ ਨਿਸ਼ਾਨਦੇਹੀ ਵਿਚ ਆਸਾਨੀ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਵਖ-ਵਖ ਪਹਿਲੂਆਂ ਦੀ ਘੋਖ ਕਰਨ ਤੋਂ ਬਾਅਦ ਅਗੇ ਵਧਿਆ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਸੂਬੇ ਵਿਚ ਹਦਬੰਦੀ ਬੁਰਜੀਆਂ ਸ. ਪ੍ਰਤਾਪ ਸਿੰਘ ਕੈਂਰੋ ਦੀ ਸਰਕਾਰ ਵੇਲੇ ਲਾਈਆਂ ਗਈਆਂ ਸਨ ਅਤੇ ਇਹ ਸਮੇਂ ਦੇ ਨਾਲ ਆਪਣੀ ਹੋਂਦ ਗੁਆ ਚੁਕੀਆਂ ਹਨ। ਹੁਣ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਾਰਜ ਨੂੰ ਨਵੇਂ ਸਿਰਿਓਂ ਸ਼ੁਰੂ ਕਰਨ ਦੀ ਯੋਜਨਾ ਹੈ। ਦਸਣਯੋਗ ਹੈ ਕਿ ਹਦਬੰਦੀ ਬੁਰਜੀਆਂ ਦਾ ਖਰਚਾ ਪੰਚਾਇਤਾਂ ਵਲੋਂ ਚੁਕਿਆ ਜਾਵੇਗਾ।ਮਾਲ ਵਿਭਾਗ ਦੇ ਇਕ ਤਰਜਮਾਨ ਨੇ ਦਸਿਆ ਕਿ ਐਸ.ਏ.ਐਸ. ਨਗਰ ਦੇ ਦੋ ਪਿੰਡਾਂ ਮੁੰਡੀ ਖਰੜ ਅਤੇ ਹਰਲਾਲਪੁਰ ਦੇ ਰਕਬੇ ਦੀ ਅਜ਼ਮਾਇਸ਼ੀ ਤੌਰ ‘ਤੇ ਡਿਜ਼ੀਟਲ ਮੈਪਿੰਗ ਕੀਤੀ ਗਈ ਹੈ।ਇਸ ਡਿਜ਼ੀਟਲ ਨਕਸ਼ੇ ‘ਤੇ ਮੁਰਬਾ ਨੰਬਰ, ਕਿਲਾ ਨੰਬਰ, ਕਿਲਾ ਲਾਈਨ, ਮੁਰਬਾ ਲਾਈਨ, ਰੈਫਰੈਂਸ ਲਾਈਨ, ਸੇਹਿਦਾ ਅਤੇ ਬੁਰਜੀਆਂ ਦਰਸਾਈਆਂ ਗਈਆਂ ਹਨ। ਸੈਟੇਲਾਈਟ ਅਤੇ ਹਦਬੰਦੀ ਨਕਸ਼ੇ ਦੇ ਸੁਮੇਲ ਨਾਲ ਤਿਆਰ ਕੀਤੇ ਗਏ ਇਸ ਡਿਜੀਟਲ ਨਕਸ਼ੇ ਦੀ ਮਦਦ ਨਾਲ ਨਾਗਰਿਕਾਂ ਨੂੰ ਆਪਣੀ ਜਾਇਦਾਦ ਦੀ ਨਿਸ਼ਾਨਦੇਹੀ ਵਿਚ ਸੌਖ ਹੋਵੇਗੀ। ਇਸ ਨਾਲ ਜਿਥੇ ਆਮ ਨਾਗਰਿਕ ਨੂੰ ਆਪਣੀ ਜਾਇਦਾਦ ਬਾਰੇ ਜਾਣਕਾਰੀ ਆਸਾਨੀ ਨਾਲ ਮਿਲ ਸਕੇਗੀ ਉਥੇ ਇਸ ਨਾਲ ਵਟ-ਬੰਨਿਆਂ ਨੂੰ ਲੈ ਕੇ ਹੁੰਦੇ ਝਗੜਿਆਂ ਤੋਂ ਵਡੀ ਰਾਹਤ ਮਿਲਣ ਦੀ ਉਮੀਦ ਹੈ।

WRITTEN BY