Skip to content
Independent perspectives. Global stories.
BREAKING

ਸਾਂਝਾ ਅਧਿਆਪਕ ਮੋਰਚੇ ਵੱਲੋਂ ਜ਼ਿਲ੍ਹਾ ਧਰਨਿਆਂ ਸੰਬੰਧੀ ਲਾਮਬੰਦੀ ਸ਼ੁਰੂ

Share this story

ਰਾਮਪੁਰਾ ਫੂਲ, 4 ਜੁਲਾਈ (ਮਨਦੀਪ ਢੀਂਗਰਾ, ਸੁਖਮੰਦਰ ਰਾਮਪੁਰਾ)- ਸਾਂਝਾ ਅਧਿਆਪਕ ਮੋਰਚਾ ਬਲਾਕ ਰਾਮਪੁਰਾ ਦੀ ਮੀਟਿੰਗ ਪੰਚਾਇਤੀ ਧਰਮਸ਼ਾਲਾ ਵਿਖੇ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਅਧਿਆਪਕਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਾਂਝੇ ਮੋਰਚੇ ਦੇ ਝੰਡੇ ਹੇਠ ਇਕੱਠੇ ਹੋਏ ਅਤੇ ਰਣਨੀਤੀ ਬਣਾ ਕੇ ਮਤੇ ਪਾਸ ਕੀਤੇ ਗਏ।ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਨਾ ਮਿਲਣਾ, ਠੇਕਾ ਅਧਾਰਿਤ ਅਧਿਆਪਕਾਂ ਨੂੰ ਰੈਗੂਲਰ ਸਕੇਲ ਤੇ ਤੁਰੰਤ ਪੱਕੇ ਕਰਨ ਸਮੇਤ ਹੋਰ ਕਈ ਮੁੱਦਿਆਂ ਤੇ ਚਰਚਾ ਕੀਤੀ ਗਈ।ਮੀਟਿੰਗ ਵਿੱਚ 6 ਜੁਲਾਈ ਦੇ ਬਠਿੰਡਾ ਸਮੇਤ ਪੰਜਾਬ ਭਰ ਦਿੱਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਧਰਨਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਅੰਗਰੇਜ਼ ਸਿੰਘ,ਰਘਬੀਰ ਸਿੰਘ, ਗੁਰਵਿੰਦਰ ਸਿੰਘ ਸਿੱਧੂ, ਜਗਦੀਪ ਸਿੰਘ ਜੇਠੁਕੇ, ਪੁਨੀਤ ਗਰਗ, ਜਗਦੀਪ ਰਾਮਪੁਰਾ, ਰਾਜਿੰਦਰ ਸਿੰਘ, ਵਿਕਾਸ ਕੁਮਾਰ, ਮੋਹਿਤ ਭੰਡਾਰੀ, ਗੁਰਪਿਆਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।

WRITTEN BY