Skip to content
Independent perspectives. Global stories.
BREAKING

ਨਸ਼ਾ ਤਸਕਰੀ ਦੋਸ਼ਾਂ ’ਚ ਘਿਰੇ ਸਾਬਕਾ ਮਾਲ ਮੰਤਰੀ ਮਜੀਠੀਆ ਨੂੰ ਪੱਕੇ ਸਬੂਤਾਂ ਨਾਲ ਫੜਾਂਗੇ : ਰੰਧਾਵਾ

Share this story

ਸੂਬੇ ਦੀਆਂ ਛੇ ਕੇਂਦਰੀ ਜੇਲ੍ਹਾਂ ਦੀ ਅੰਦਰੂਨੀ ਸੁਰੱਖਿਆ ਕੇਂਦਰੀ ਸੁਰੱਖਿਆ ਬਲਾਂ ਨੂੰ ਦੇਵਾਂਗੇ

ਖੰਨਾ/ਮਲੌਦ, 5 ਜੁਲਾਈ (ਲਾਲ ਸਿੰਘ ਮਾਂਗਟ)- ਪੰਜਾਬ ਅੰਦਰ ਨਸ਼ਾ ਤਸਕਰੀ ਦੇ ਦੋਸ਼ਾਂ ’ਚ ਘਿਰੇ ਸਾਬਕਾ ਮਾਲ ਮੰਤਰੀ ਬਿਕ੍ਰਮ ਸਿੰਘ ਮਜੀਠੀਏ ਨੂੰ ਪੱਕੇ ਸਬੂਤਾਂ ਨਾਲ ਫੜਾਂਗੇ, ਤਾਂ ਕਿ ਕਾਨੂੰਨ ਦੀ ਪਕੜ ਤੋਂ ਨਾ ਬਚ ਸਕੇ। ਕਿਉਕਿ ਅਕਸਰ ਦੋਸ਼ੀ ਸਬੂਤਾਂ ਦੀ ਘਾਟ ਕਾਰਨ ਬਚ ਕੇ ਹੋਰ ਧੜੱਲੇ ਨਾਲ ਕਾਰੋਬਾਰ ਕਰਨ ਲੱਗ ਜਾਂਦੇ ਹਨ। ਇਨਕੁਆਰੀ ਰਿਪੋਰਟ ਆਉਣ ਤੇ ਜਰੂਰ ਕਾਰਵਾਈ ਹੋਵੇਗੀ, ਕਿਸੇ ਨੂੰ ਵੀ ਨਸ਼ਾਂ ਵੇਚਣ ਨਹੀ ਦਿੱਤਾ ਜਾਵੇਗਾ। ਉਕਤ ਸ਼ਬਦ ਪੰਜਾਬ ਦੇ ਜੇਲ੍ਹਾਂ ਅਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪਿੰਡ ਰੱਬੋਂ ਉਚੀ ਵਿਖੇ ਅਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ 162ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਉਪੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨਹਾਂ ਦੱਸਿਆ ਕਿ ਸੂਬੇ ਦੀਆਂ ਛੇ ਕੇਂਦਰੀ ਜੇਲ੍ਹਾਂ ਦੀ ਅੰਦਰੂਨੀ ਸੁਰੱਖਿਆ ਦਾ ਜਿੰਮਾ ਇੱਕ ਹਫ਼ਤੇ ਵਿੱਚ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪ ਦਿੱਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੂਚਨਾ ਭੇਜੀ ਗਈ ਹੈ ਕਿ ਇੱਕ ਹਫ਼ਤੇ ਵਿੱਚ ਇਹ ਸੁਰੱਖਿਆ ਬਲ ਪੰਜਾਬ ਦੀਆਂ ਇਨ੍ਹਾਂ ਜੇਲ੍ਹਾਂ ਵਿੱਚ ਡਿਊਟੀ ਸੰਭਾਲ ਲੈਣਗੇ। ਯਾਦ ਰਹੇ ਕਿ ਇਨ੍ਹਾਂ ਜੇਲ੍ਹਾਂ ਵਿੱਚ ਘੋਰ ਖ਼ਤਰਨਾਕ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਰੱਖਿਆ ਹੋਇਆ ਹੈ, ਜਿਨ੍ਹਾਂ ਦੀ ਪੁਖ਼ਤਾ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜੇਲ੍ਹਾਂ ਵਿੱਚ ਫੈਲੇ ਨਸ਼ੇ ਬਾਰੇ ਪੁੱਛੇ ਜਾਣ ਦੇ ਸਵਾਲ ’ਤੇ ਉਨ੍ਹਾਂ ਦੱਸਿਆ ਕਿ ਕੈਦੀਆਂ ਨੂੰ ਨਸ਼ੇ ਦੀ ਆਦਤ ਤੋਂ ਮੁਕਤ ਕਰਾਉਣ ਲਈ ਜੇਲ੍ਹਾਂ ਵਿੱਚ ਵਧੇਰੇ ਮਨੋਵਿਗਿਆਨੀਆਂ ਸਮੇਤ ਯੋਗਾ ਕਲਾਸਾਂ ਲਾ ਕੇ ਕੈਦੀਆਂ ਨੂੰ ਤੰਦਰੁਸਤ ਜੀਵਨ ਵੱਲ ਮੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਤ 2.5 ਲੱਖ ਬੇਜ਼ਮੀਨੇ ਪਰਿਵਾਰਾਂ ਨੂੰ ਕਰਜ਼ਾ ਰਾਹਤ ਯੋਜਨਾ ਅਧੀਨ ਲਾਭ ਦੇਣ ਦਾ ਪ੍ਰਸਤਾਵ ਹੈ। ਜੋ ਪ੍ਰੀਵਾਰ ਸਹਿਕਾਰੀ ਸਭਾਵਾਂ ਦੇ ਮੈਂਬਰ ਹਨ, ਨੂੰ 25 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਦੇਣ ਦਾ ਪ੍ਰਸਤਾਵ ਮੁੱਖ ਮੰਤਰੀ ਨੂੰ ਭੇਜਿਆ ਜਾਵੇਗਾ।
ਉਨ੍ਹਾਂ ਸੂਬੇ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਬਾਰੇ ਗੁਪਤ ਸੂਚਨਾ ਪ੍ਰਸਾਸ਼ਨ ਨੂੰ ਦੇਣ। ਇਸ ਮੌਕੇ ਤੇਜ ਪ੍ਰਕਾਸ਼ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਲੱਖਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਮਲਕੀਤ ਸਿੰਘ ਦਾਖਾ, ਗੁਰਦੇਵ ਸਿੰਘ ਲਾਪਰਾਂ, ਚੇਅਰਮੈਨ ਬੰਤ ਸਿੰਘ ਦੋਬੁਰਜੀ, ਗੁਰਦੀਪ ਸਿੰਘ ਜੁਲਮਗੜ੍ਹ, ਰਣਜੀਤ ਸਿੰਘ ਪੀਏ, ਆਦਿ ਹਾਜ਼ਰ ਸਨ।

WRITTEN BY