ਚੰਡੀਗੜ੍ਹ, 5 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਨਸ਼ਿਆਂ ਦੀ ਦਲਦਲ ’ਚ ਫਸਣ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ‘ਤੇ ਮਚੇ ਸਿਆਸੀ ਘਮਾਸਾਨ ਦਰਮਿਆਨ ਪੰਜਾਬ ਸਰਕਾਰ ਵਲੋਂ ਪੁਲਸ ਕਰਮਚਾਰੀਆਂ ਸਮੇਤ ਸਾਰੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਲਾਜ਼ਮੀ ਕਰਨ ਦੇ ਆਦੇਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਗੋਲ-ਮੋਲ ਜਵਾਬ ਦਿੰਦੇ ਹੋਏ ਦਿਸੇ। ਉਨ੍ਹਾਂ ਨੇ ਕਿਹਾ ਨਸ਼ੇ ’ਤੇ ਕੋਈ ਵੀ ਸਿਆਸਤ ਨਹੀਂ ਹੋਣੀ ਚਾਹੀਦੀ ਅਤੇ ਡੋਪ ਟੈਸਟ ਕਰਵਾਉਣ ਦੇ ਨਾਲ ਕੁਝ ਨਹੀਂ ਹੋ ਸਕਦਾ।ਨਸ਼ਾ ਵੇਚਣ ਵਾਲੇ ਪੰਜਾਬ ਦੇ ਦੁਸ਼ਮਣ ਹਨ।ਉਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਡੋਪ ਟੈਸਟ ਕਰਵਾਉਣ ਨੂੰ ਲੈ ਕੇ ਹਾਮੀ ਭਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਨੇਤਾਵਾਂ ਨੂੰ ਵੀ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਅਜ ਮੋਹਾਲੀ ਦੇ ਸਰਕਾਰੀ ਹਸਪਤਾਲ ’ਚੋਂ ਡੋਪ ਟੈਸਟ ਕਰਵਾਇਆ।
ਡੋਪ ਟੈਸਟ ’ਤੇ ਸੁਖਬੀਰ ਦਾ ਗੋਲ-ਮੋਲ ਜਵਾਬ



