Skip to content
Independent perspectives. Global stories.
BREAKING

ਡੋਪ ਟੈਸਟ ਦੀ ਚਰਚਾ ਲੋਕਾਂ ਦਾ ਧਿਆਨ ਨਸ਼ਿਆਂ ਤੋਂ ਲਾਂਭੇ ਕਰਨ ਦੀ ਕੋਸ਼ਿਸ਼ : ਭਾਈ ਲੌਂਗੋਵਾਲ

Share this story

ਮਾਨਸਾ, 8 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ‘ਚ ਮਾਰੂ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਡੋਪ ਟੈਸਟ ਕਰਵਾਉਣ ਦਾ ਫ਼ੈਸਲਾ ਲੋਕਾਂ ਦਾ ਧਿਆਨ ਨਸ਼ਿਆਂ ਤੋਂ ਲਾਂਭੇ ਕਰਨ ਦੀ ਕੋਸ਼ਿਸ਼ ਹੈ। ਭਾਈ ਬਹਿਲੋ ਗੁਰਦੁਆਰਾ ਸਾਹਿਬ ਫਫੜੇ ਭਾਈਕੇ ਵਿਖੇ ਸਮਾਗਮ ਨੂੰ ਸੰਬੋਧਨ ਕਰਨ ਸਮੇਂ ਪੰਜਾਬ ਟ੍ਯਾਇਮਜ਼ ਨਾਲ ਵਿਸ਼ੇਸ਼ ਤੌਰ ‘ਤੇ ਗਲਬਾਤ ਕਰਦਿਆਂ ਉਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਦੇ ਮਾਮਲੇ ‘ਚ ਫੇਲ ਸਾਬਤ ਹੋਈ ਹੈ। ਉਨਾਂ ਦਸਿਆ ਕਿ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜ਼ੋਰਦਾਰ ਮੁਹਿੰਮ ਵਿਢੀ ਜਾਵੇਗੀ, ਜਿਸ ਤਹਿਤ ਸੈਮੀਨਾਰ ਕਰਵਾਉਣ ਦੇ ਨਾਲ ਹੀ ਪਿੰਡਾਂ, ਸ਼ਹਿਰਾਂ ‘ਚ ਜਾਗਰੂਕਤਾ ਮਾਰਚ ਕਢੇ ਜਾਣਗੇ ਅਤੇ ਨਾਟਕਾਂ ਰਾਹੀਂ ਲੋਕਾਂ ਨੂੰ ਪ੍ਰੇਰਿਆ ਵੀ ਜਾਵੇਗਾ।
ਉਨਾਂ ਕਿਹਾ ਕਿ ਜਿਹੜੇ ਲੋਕ ਨਸ਼ਾ ਛਡਣਾ ਚਾਹੁੰਣਗੇ, ਦਾ ਇਲਾਜ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਮੁਫ਼ਤ ਕੀਤਾ ਜਾਵੇਗਾ।

WRITTEN BY