ਬੋਹਾ, 8 ਜੁਲਾਈ (ਸੰਤੋਖ ਸਾਗਰ)-’ਤੰਦਰੁਸਤ ਪੰਜਾਬ ਮੁਹਿੰਮ’ ਤਹਿਤ ਸ਼ਹੀਦ ਬਾਬਾ ਦੀਪ ਸਿੰਘ ਕਲੱਬ, (ਦਸਮੇਸ਼ ਨਗਰ) ਰਿਉਂਦ ਕਲਾਂ ਨੇ ਯੁਵਕ ਸੇਵਾਵਾਂ ਅਤੇ ਨਹਿਰੂ ਯੁਵਾ ਕੇਂਦਰ, ਮਾਨਸਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਪਿੰਡ ਹਮੀਰਗੜ੍ਹ ਢੈਪਈ ਵਿਖੇ ਹੋਏ ਸਮਾਗਮ ਵਿੱਚ ਖੂਨਦਾਨ ਕੀਤਾ।ਇਸ ਮੌਕੇ ਕਲੱਬ ਪ੍ਰਧਾਨ ਗੁਰਵਿੰਦਰ ਸਿੰਘ ਵੱਲੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੀ ਪਾਸੋਂ ਖੇਡ ਗਰਾਊਂਡ ਅਤੇ ਹੋਰ ਸਪੋਰਟਸ ਨਾਲ ਸਬੰਧਤ ਮੰਗ ਪੱਤਰ ਦਿੱਤੇ ਗਏ ਅਤੇ ਆਪਣੇ ਕਲੱਬ ਦੇ ਕਾਰਜਾਂ ਤੋਂ ਜਾਣੂ ਕਰਵਾਇਆ।ਜਿਸਨੂੰ ਮੰਤਰੀ ਜੀ ਵੱਲੋਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਵਾਇਆ ਗਿਆ।ਮੌਕੇ ਤੇ ਸਕੱਤਰ ਦਿਲਜੀਤ ਸਿੰਘ, ਸੁਖਦੀਪ ਸਿੰਘ ਅਤੇ ਸ਼ਰਨਪ੍ਰੀਤ ਸਿੰਘ ਹਾਜਰ ਹੋਏ।ਇਸ ਤੋਂ ਇਲਾਵਾ ਡਾ. ਅਮਨਦੀਪ ਸਿੰਘ, ਜਗਸੀਰ ਸਿੰਘ, ਸਤਨਾਮ ਸਿੰਘ ਖੀਵਾ ਮੀਹਾਂ ਸਿੰਘ ਵਾਲਾ, ਜਸਵਿੰਦਰ ਸਿੰਘ, ਸੁਖਰਾਜ ਸਿੰਘ, ਕਰਨੈਲ ਸਿੰਘ ਆਦਿ ਵੀ ਮੌਜੂਦ ਸਨ।
ਸ਼ਹੀਦ ਬਾਬਾ ਦੀਪ ਸਿੰਘ ਕਲੱਬ ਰਿਉਂਦ ਕਲਾਂ ਵੱਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੰਗ ਪੱਤਰ



