Skip to content
Independent perspectives. Global stories.
BREAKING

ਧੂਰੀ ਸ਼ਹਿਰ ਅੰਦਰ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ : ਐਸ.ਐਚ.ਓ. ਪੰਨੂ

Share this story

ਧੂਰੀ, 10 ਜੁਲਾਈ (ਸੰਜੀਵ ਸਿੰਗਲਾ)- ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਬਲਜਿੰਦਰ ਸਿੰਘ ਪੰਨੂ ਨੇ ਅੱਜ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨੱਸੇ ਵੇਚਣ ਵਾਲਿਆਂ ਨੂੰ ਕਿਸੇ ਤਰਜ਼ ਤੇ ਬਕਸਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਨਸ਼ਾ ਜਿੱਥੋਂ ਵੀ ਆਉਂਦਾ ਹੈ ਉਥੇ ਹੀ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰ ਕੇ ਨਸ਼ੇ ਤੇ ਪੂਰੀ ਤਰ੍ਹਾਂ ਨਾਲ ਰੋਕ ਲਗਾਈ ਜਾ ਸਕੇ।ਉਨ੍ਹਾਂ ਕਿਹਾ ਕਿ ਨਸਾ ਵੇਚਣ ਵਾਲੇ ਕਾਨੂੰਨ ਦੇ ਸ਼ਿਕੰਜੇ ਵਿਚ ਫਸ ਕੇ ਜੇਲ੍ਹ ਦੀਆ ਸਲਾਖ਼ਾਂ ਵਿਚ ਜਾਣਾ ਤੈਅ ਹੈ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾ ਨੂੰ ਬਾਹਰ ਕੱਢਣ ਲਈ ਸ਼ਹਿਰ ਵਾਸੀਆਂ ਨੂੰ ਪੁਲਸ ਦਾ ਪੂਰਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਜੇਕਰ ਕੋਈ ਵਿਅਕਤੀ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਸੂਚਨਾ ਦਿੰਦਾ ਹੈ ਤਾਂ ਉਸ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ ਸ਼ਹਿਰ ਵਿਚ ਚੌਕੀਦਾਰਾਂ ਪ੍ਰਬੰਧ ਨੂੰ ਹੋਰ ਵਧੀਆ ਬਣਾਉਣ ਅਤੇ ਸਕੂਲ,ਕਾਲਜਾਂ ਦੇ ਵਿਦਿਆਰਥੀ ਨਾਲ ਛੇੜਛਾੜ ਕਰਨ ਗੁੰਡੀਆਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਨਾਲ-ਨਾਲ ਵਿਸ਼ੇਸ਼ ਤੌਰ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕਿਸਮ ਤੋ ਬਕਸਿਆਂ ਨਹੀਂ ਜਾਵੇਗਾ ਤਾਂ ਕਿ ਜੋ ਨੌਜਵਾਨ ਪੀੜੀ ਨੂੰ ਬਰਬਾਦ ਕਰਨ ਵਾਲੀਆ ਕਾਲੀਆ ਭੇਡਾਂ ਨੂੰ ਖ਼ਤਮ ਕੀਤਾ ਜਾਵੇ।

WRITTEN BY