Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਜਰਮਨ ਕੰਪਨੀ ਨੂੰ ਸੰਗਰੂਰ ਜ਼ਿਲ੍ਹੇ ’ਚ 100 ਕਰੋੜੀ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ

Share this story

ਨਿਵੇਸ਼ ਪੰਜਾਬ ਬਿਊਰੋ ਨੂੰ ਅਜਿਹੇ 9 ਹੋਰ ਪ੍ਰਾਜੈਕਟਾਂ ਲਈ ਛੇਤੀ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਦੀ ਹਦਾਇਤ


ਚੰਡੀਗੜ੍ਹ, 11 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿੱਚ ਮਾਮਲਾ ਲਿਆਂਦੇ ਜਾਣ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ ਬਾਇਓ-ਗੈਸ ’ਤੇ ਅਧਾਰਿਤ ਸੀ.ਐਨ.ਜੀ. ਪਲਾਂਟ ਸਥਾਪਤ ਕਰਨ ਲਈ ਜਰਮਨ ਕੰਪਨੀ ਦੇ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਦਿੱਤੀ। ਇਹ ਪ੍ਰਾਜੈਕਟ ਪਿਛਲੇ ਤਿੰਨ ਸਾਲਾਂ ਤੋਂ ਠੰਢੇ ਬਸਤੇ ਵਿੱਚ ਪਿਆ ਹੋਇਆ ਸੀ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਵੇਂ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਲ 2015 ਵਿੱਚ ਵਰਬੀਓ ਕੰਪਨੀ ਨਾਲ ਇਸ ਸਬੰਧੀ ਸਮਝੌਤਾ ਸਹੀਬੰਦ ਕੀਤਾ ਸੀ ਪਰ ਲੋੜੀਂਦੀ ਪ੍ਰਵਾਨਗੀਆਂ ਦੇਣ ਵਿੱਚ ਨਾਕਾਮ ਰਹੀ ਸੀ। ਇਹ ਮਾਮਲਾ ਬੀਤੀ ਸ਼ਾਮ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਨ੍ਹਾਂ ਨੇ ਇਸ ਦਾ ਫੌਰੀ ਨੋਟਿਸ ਲੈਂਦਿਆਂ ਇਸ ਨੂੰ ਅਮਲੀ ਰੂਪ ਦੇਣ ਦਾ ਫੈਸਲਾ ਲਿਆ। ਅੱਜ ਇੱਥੇ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਰਬੀਓ ਦੇ ਡਾਇਰੈਕਟਰ ਓਲੀਵਰ ਲਿਊਟਡਕੇ ਨੂੰ ਪ੍ਰਵਾਨਗੀ ਪੱਤਰ ਸੌਂਪਿਆ। ਮੁੱਖ ਮੰਤਰੀ ਨੇ 100 ਕਰੋੜ ਦੀ ਲਾਗਤ ਨਾਲ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਬਲਾਕ ਵਿੱਚ ਪਿੰਡ ਭੁੱਟਲ ਕਲਾਂ ਵਿਖੇ ਪਲਾਂਟ ਲਾਉਣ ਦੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ 900 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੇ 9 ਪਲਾਂਟ ਸਥਾਪਤ ਕੀਤੇ ਜਾਣ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ।

WRITTEN BY