Skip to content
Independent perspectives. Global stories.
BREAKING

ਬਦਲੀਆਂ ਵਿੱਚ ਰਿਸ਼ਵਤਖੋਰੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਦਾ ਇਨਾਮ: ਸੋਨੀ

Share this story

ਸਿੱਖਿਆ ਵਿਭਾਗ ਦੇ ਕੰਮ ਵਿੱਚ ਪੂਰੀ ਪਾਰਦਰਸ਼ਤਾ ਲਿਆਂਦੀ ਜਾਵੇਗੀ • ਕਿਤਾਬਾਂ ਦੀ ਛਪਾਈ ਤੇ ਵੰਡ ਸੈਸ਼ਨ ਤੋਂ ਪਹਿਲਾਂ ਯਕੀਨੀ ਬਣਾਉਣ ਲਈ ਕਿਹਾ • ਸਾਰੇ ਕੰਮਾਂ ਲਈ ਆਨਲਾਈਨ ਟੈਂਡਰਿੰਗ ਪ੍ਰਣਾਲੀ ਅਪਨਾਉਣ ਦਾ ਹੁਕਮ ਚੰਡੀਗੜ•, ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਚਲਦੀ ਰਿਸ਼ਵਤਖੋਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਅਧਿਆਪਕਾਂ ਦੀਆਂ ਬਦਲੀਆਂ ਵਿੱਚ ਰਿਸ਼ਵਤ ਲੈਣ ਜਾਂ ਦੇਣ ਬਾਰੇ ਪੱਕੇ ਸਬੂਤਾਂ ਸਹਿਤ ਜਾਣਕਾਰੀ ਦੇਵੇਗਾ, ਉਸ ਨੂੰ ਪੰਜ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਬਦਲੀਆਂ ਦਾ ਕੰਮ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜਿ•ਆ ਜਾ ਰਿਹਾ ਹੈ ਅਤੇ ਇਸ ਵਿੱਚ ਕਿਸੇ ਵੀ ਤਰ•ਾਂ ਦਾ ਸਿਆਸੀ ਦਬਾਅ ਜਾਂ ਪੈਸੇ ਦਾ ਦਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਇੱਥੇ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਆਖਿਆ ਕਿ ਬੋਰਡ ਵਿੱਚ ਹਰ ਸਾਲ ਕਾਫ਼ੀ ਗਿਣਤੀ ਕਿਤਾਬਾਂ ਵੰਡਣ ਖੁਣੋਂ ਰਹਿ ਜਾਂਦੀਆਂ ਹਨ, ਜਿਨ•ਾਂ ਨੂੰ ਬਾਅਦ ਵਿੱਚ ਰੱਦੀ ਐਲਾਨਣਾ ਪੈਂਦਾ ਹੈ। ਉਨ•ਾਂ ਆਖਿਆ ਕਿ ਕਿਤਾਬਾਂ ਦੀ ਛਪਾਈ ਤੇ ਵੰਡ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰਨੀ ਯਕੀਨੀ ਬਣਾਈ ਜਾਵੇ। ਉਨ•ਾਂ ਗਾਇਡਾਂ ਦੇ ਵਧਦੇ ਰੁਝਾਨ ਨੂੰ ਠੱਲ• ਪਾਉਣ ਲਈ ਸਾਰੀਆਂ ਕਿਤਾਬਾਂ ਮਾਹਿਰਾਂ ਦੀ ਸਲਾਹ ਨਾਲ ਬੋਰਡ ਵੱਲੋਂ ਹੀ ਛਪਵਾਉਣ ਲਈ ਆਖਿਆ। ਉਨ•ਾਂ ਨਾਲ ਹੀ ਕਿਹਾ ਕਿ ਕਿਤਾਬਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਇਸ ਲਈ ਕਾਗ਼ਜ਼ ਵੀ ਵਧੀਆ ਕੁਆਲਟੀ ਦਾ ਵਰਤਿਆ ਜਾਵੇ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਕਿਤਾਬਾਂ ਸਹੀ ਸਮੇਂ ਉਤੇ ਨਾ ਛਪਣ ਕਾਰਨ ਪ੍ਰਾਈਵੇਟ ਪਬਲਿਸ਼ਰ ਫਾਇਦਾ ਚੁੱਕ ਲੈਂਦੇ ਹਨ। ਇਸ ਰੁਝਾਨ ਨੂੰ ਠੱਲ• ਪਾਉਣ ਦੀ ਲੋੜ ਹੈ, ਜਿਸ ਨੂੰ ਕਿਤਾਬਾਂ ਦੀ ਸਹੀ ਸਮੇਂ ਉਤੇ ਵੰਡ ਤੇ ਛਪਾਈ ਨਾਲ ਹੀ ਰੋਕਿਆ ਜਾ ਸਕਦਾ ਹੈ। ਪੁਸਤਕਾਂ ਦੀ ਵੰਡ ਲਈ ਸਕੂਲ ਪ੍ਰਿੰਸੀਪਲਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਪੁਸਤਕਾਂ ਲਈ ਮਾਹਿਰਾਂ ਦੀ ਸਲਾਹ ਵੀ ਲਈ ਜਾਵੇ ਤਾਂ ਕਿ ਜਾਣਕਾਰੀ ਬਿਲਕੁਲ ਸਹੀ ਹੋਣਾ ਯਕੀਨੀ ਬਣਾਇਆ ਜਾ ਸਕੇ। ਉਨ•ਾਂ ਘਰਾਂ ਵਿੱਚ ਖੁੱਲ•ੇ ਸਕੂਲਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੀ ਮਦਦ ਨਾਲ ਬੰਦ ਕਰਵਾਉਣ ਦੇ ਵੀ ਹੁਕਮ ਦਿੱਤੇ। ਸ੍ਰੀ ਸੋਨੀ ਨੇ ਕਿਹਾ ਕਿ ਬੋਰਡ ਵਿੱਚ ਸਾਰੇ ਕੰਮਾਂ ਲਈ ਆਨਲਾਈਨ ਟੈਂਡਰਿੰਗ ਪ੍ਰੀਕਿਰਿਆ ਅਪਣਾਈ ਜਾਵੇ ਅਤੇ ਮਾਲੀਏ ਤੇ ਖ਼ਰਚ ਦਾ ਹਿਸਾਬ-ਕਿਤਾਬ ਰੱਖਿਆ ਜਾਵੇ ਤਾਂ ਜੋ ਬੋਰਡ ਦੀ ਆਮਦਨ ਵਧਾਉਣ ਤੇ ਖ਼ਰਚ ਘਟਾਉਣ ਲਈ ਵਿਉਂਤਬੰਦੀ ਕੀਤੀ ਜਾ ਸਕੇ। ਉਨ•ਾਂ ਬੋਰਡ ਨੂੰ ਵਿੱਤੀ ਪੱਖੋਂ ਖ਼ੁਦ ਮੁਖਤਿਆਰ ਬਣਾਉਣ ਉਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸਿੱਖਿਆ ਬੋਰਡ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਦੇਸ਼ ਦੇ ਦੂਜੇ ਰਾਜਾਂ ਵਿੱਚ ਕੰਮ ਕਰ ਰਹੇ ਸਿੱਖਿਆ ਬੋਰਡਾਂ ਦੀ ਕਾਰਜਪ੍ਰਣਾਲੀ ਦਾ ਤੁਲਨਾਤਮਕ ਅਧਿਐਨ ਕਰਨ ਬਾਬਤ ਕਮੇਟੀ ਬਣਾਉਣ ਦਾ ਵੀ ਹੁਕਮ ਦਿੱਤਾ। ਉਨ•ਾਂ ਕਿਹਾ ਕਿ ਕੋਈ ਵੀ ਕੰਮ ਮੁਸ਼ਕਲ ਨਹੀਂ ਹੈ, ਬੱਸ ਇੱਛਾ ਸ਼ਕਤੀ ਦੀ ਲੋੜ ਹੈ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਕੁਮਾਰ ਗੋਇਲ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਡੀ.ਪੀ.ਆਈ. (ਸੈਕੰਡਰੀ) ਪਰਮਜੀਤ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

WRITTEN BY