Skip to content
Independent perspectives. Global stories.
BREAKING

ਸਿੱਖ ਬੀਬੀਆਂ ਨੂੰ ਲੋਹ ਟੋਪ (ਹੈਲਮਟ) ਪਹਿਨਣ ਸਬੰਧੀ ਫੈਸਲੇ ’ਤੇ ਚੰਡੀਗੜ੍ਹ ਪ੍ਰਸ਼ਾਸਨ ਮੁੜ ਵਿਚਾਰ ਕਰੇ : ਬੀਬੀ ਜਗੀਰ ਕੌਰ

Share this story

ਅੰਮ੍ਰਿਤਸਰ 12 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋ ਪਹੀਆ ਵਾਹਨ ਚਲਾਉਣ ਸਮੇਂ ਸਿੱਖ ਬੀਬੀਆਂ ਨੂੰ ਲੋਹ ਟੋਪ ਪਹਿਨਣ ਦੇ ਤਾਜ਼ਾ ਫੈਸਲੇ ’ਤੇ ਚਰਚਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮੈਂਬਰ ਬੀਬੀਆਂ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਹੋਈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ, ਮੈਂਬਰ ਸ਼੍ਰੋਮਣੀ ਕਮੇਟੀ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਸਿੱਖ ਬੀਬੀਆਂ ਨੂੰ ਦੋ ਪਹੀਆ ਵਾਹਨ ਚਲਾਉਣ ਸਮੇਂ ਲੋਹ ਟੋਪ ਪਹਿਨਣ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਫੈਸਲੇ ਦੀ ਸਖ਼ਤ ਸਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਨਾਲ ਹੀ ਮੰਗ ਕੀਤੀ ਕਿ ਇਸ ਫੈਸਲੇ ਤੇ ਮੁੜ ਵਿਚਾਰ ਕੀਤੀ ਜਾਵੇ। ਇਸ ਮੌਕੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਨੂੰ ਟੋਪੀ ਪਾਉਣ ਦੀ ਸਖਤ ਮਨਾਹੀ ਹੈ। ਸਿੱਖ ਰਹਿਤਨਾਮਿਆਂ ਵਿਚ ਟੋਪੀ ਪਾਉਣ ਵਾਲੇ ਸਿੱਖ ਨੂੰ ਤਨਖਾਹੀਆ (ਸਜਾਯਾਫਤਾ) ਕਰਾਰ ਦਿੱਤਾ ਗਿਆ ਹੈ। ਰਹਿਤਨਾਮਾ ਭਾਈ ਪ੍ਰਹਿਲਾਦ ਸਿੰਘ ਵਿਚ ਜਿਕਰ ਹੈ ਠਹੋਇ ਸਿਖ ਸਿਰ ਟੋਪੀ ਧਰੈ, ਸਾਤ ਜਨਮ ਕੁਸ਼ਟੀ ਹੋਇ ਮਰੈੂ ਇਸ ਲਈ ਗੁਰੂ ਹੁਕਮਾਂ ਅਨੁਸਾਰ ਕੋਈ ਵੀ ਸਿੱਖ ਟੋਪੀ ਜਾਂ ਟੋਪ ਨਹੀਂ ਪਾ ਸਕਦਾ। ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਇਆ ਇਹ ਫੈਸਲਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਔਰਤਾਂ ਨੂੰ ਸੁਰਿਖਅਤ ਰੱਖਣ ਲਈ ਕਨੂੰਨ ਪਾਸ ਕਰਨੇ ਚਾਹੀਦੇ ਹਨ ਤਾਂ ਜੋ ਅਜੋਕੇ ਸਮੇਂ ਵਿਚ ਔਰਤਾਂ ਤੇ ਹੋ ਰਹੇ ਤਸ਼ੱਦਤਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖ ਬੀਬੀਆਂ ਦਾ ਵਫਦ ਜਲਦੀ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ। ਇਸ ਦੇ ਨਾਲ ਹੀ ਬੀਬੀਆਂ ਦੇ ਵਫਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਸਲੇ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਗੁਰਿੰਦਰ ਕੌਰ ਫਰੀਦਕੋਟ, ਬੀਬੀ ਜੁਗਿੰਦਰ ਕੌਰ ਰਾਠੋਰ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਸਵਰਨ ਕੌਰ ਤੇੜਾ, ਬੀਬੀ ਰਵਿੰਦਰ ਕੌਰ ਆਦਿ ਹਾਜ਼ਰ ਸਨ।

WRITTEN BY