ਨਵੀਂ ਦਿੱਲੀ, 5 ਮਾਰਚ (ਪੀ.ਟੀ.)-ਮੁੱਖ ਚੋਣ ਕਮਿਸ਼ਨਰ ਸ਼੍ਰੀ ਵੀ.ਐਸ. ਸੰਪਤ ਨੇ ਚੋਣ ਪ੍ਰੋਗਰਾਮਾਂ ਦਾ ਐਲਾਨ ਕਰਦਿਆਂ ਦੱਸਿਆ ਕਿ ਸਿੱਕਮ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਵੀ ਲੋਕ ਸਭਾ ਚੋਣਾਂ ਵੀ ਨਾਲ ਹੀ ਕਰਵਾਈਆਂ ਜਾਣਗੀਆਂ। ਆਂਧਰਾ ਪ੍ਰਦੇਸ਼ ਦੀਆਂ 119 ਸੀਟਾਂ ਉਤੇ 30 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ਆਂਧਰਾ ਪ੍ਰਦੇਸ਼ ਵਿਧਾਨ ਸਭਾ ਦੀ ਬਾਕੀ 175 ਸੀਟਾਂ ਉਤੇ 7 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ। ਉੜੀਸਾ ਦੀਆਂ 70 ਵਿਧਾਨ ਸਭਾ ਸੀਟਾਂ ਉਤੇ 10 ਅਪ੍ਰੈਲ ਨੂੰ ਵੋਟਾਂ ਪੈਣਗੀਆਂ ਤੇ ਬਾਕੀ 77 ਸੀਟਾਂ ਉਤੇ 17 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਸਿਕੱਮ ਵਿਧਾਨ ਸਭਾ ਦੀ 32 ਸੀਟਾਂ ਉਤੇ 12 ਅਪ੍ਰੈਲ ਨੂੰ ਮਤਦਾਨ ਹੋਵੇਗਾ ਅਤੇ ਇਨ੍ਹਾਂ ਸਾਰਿਆਂ ਦੀ ਗਿਣਤੀ 16 ਮਈ ਨੂੰ ਹੋਵੇਗੀ।