Skip to content
Independent perspectives. Global stories.
BREAKING

ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਨੇ ਡੀਸੀ ਦਫ਼ਤਰ ਦੇ ਸਾਹਮਣੇ ਸਾੜੀ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ

Share this story

ਫਾਜ਼ਿਲਕਾ, 13 ਜੁਲਾਈ (ਬਲਰਾਜ ਸਿੱਧੂ)- ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦ ਦਰਜ਼ਾ ਤਿੰਨ ਅਤੇ ਦਰਜਾ ਚਾਰ ਕਰਮਚਾਰੀਆਂ, ਠੇਕਾ ਆਧਾਰਤ ਅਤੇ ਦਿਹਾੜੀਦਾਰ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਕਰਮਚਾਰੀਆਂ ਦੀਆਂ ਮੰਗਾਂ ਦੇ ਪ੍ਰਤੀ ਵਾਅਦਾ ਖਿਲਾਫ਼ੀ ਦੇ ਵਿਰੋਧ ਵਿਚ ਦੀ ਕਲਾਸ ਫਾਰ ਗੌਰਮਿੰਟ ਹਿੰਪਲਾਇਜ਼ ਯੂਨੀਅਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਸ਼ਨ ਕਰਕੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਸਾੜੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਦੀ ਕਲਾਸ ਫੋਰ ਗੋਰਮਿੰਟ ਇੰਪਲਾਇਜ਼ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਅਤੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ  ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਫਰਵਰੀ 2017 ਦੀਆਂ ਵਿਧਾਨਸਭਾ ਚੋਣਾਂ ਦੇ ਦੌਰਾਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਸਰਕਾਰ ਬਣਨ ਤੇ ਲਾਗੂ ਕਰਨ ਅਤੇ 18 ਮਾਰਚ 2017 ਨੂੰ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿਚ ਆਰਜ਼ੀ ਵਰਕਚਾਰਜ਼, ਠੇਕਾ ਆਧਾਰਤ ਅਤੇ ਐਡਹਾਕ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਹੁਣ ਤੱਕ ਇਸ ਰੈਗੂਲਾਇਜ਼ੇਸ਼ਨ ਐਕਟ 2016 ਲਾਗੂ ਕਰਨ ਤੋਂ ਟਾਲ ਮਟੋਲ ਕੀਤੀ ਜਾ ਰਹੀ ਹੈ। ਇਸ ਮੌਕੇ ਮੀਤ ਪ੍ਰਧਾਨ ਫਾਜ਼ਿਲਕਾ ਓਮ ਪ੍ਰਕਾਸ਼, ਬਲਾਕ ਪ੍ਰਧਾਨ ਸਰਬਜੀਤ ਸਿੰਘ ਅਬੋਹਰ, ਹਰਦੀਪ ਸਿੰਘ, ਰਾਮ ਲਾਲ, ਸਿਵਲ ਹਸਪਤਾਲ ਪ੍ਰਧਾਨ ਭੁਪਿੰਦਰ ਸਿੰਘ, ਆਸ਼ਾ ਵਰਕਰ ਦੁਰਗੋ ਬਾਈ, ਬਿਮਲਾ ਰਾਣੀ, ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਮਗਨਰੇਗਾ ਨੇ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਚੋਣ ਦੇ ਸਮੇਂ 4 ਅਕਤੂਬਰ ਨੂੰ ਮੁੱਖ ਮੰਤਰੀ ਦੀ ਉਪ ਕਮੇਟੀ ਵਿਚ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿਚ ਅਤੇ ਵਿਧਾਨਸਭਾ ਦੀ ਸ਼ਾਹਕੋਟ ਚੋਣ ਤੋਂ ਪਹਿਲਾਂ ਕੈਬੀਨੇਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿਚ 22 ਮਈ 2018 ਨੂੰ ਪੰਜਾਬ ਭਵਨ ਚੰਡੀਗਡ੍ਹ ਵਿਚ ਕਰਮਚਾਰੀਆਂ ਨਾਲ ਕੀਤੇ ਵਾਅਦੇ ਝੂਠ ਦਾ ਪੁ¦ਦਾ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਵਿਚ ਜਨਵਰੀ ਅਤੇ ਜੁਲਾਈ 2017 ਅਤੇ ਜੁਲਾਈ 2018 ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣਾ, 22 ਮਹੀਨਿਆਂ ਦਾ ਪਿਛਲਾ ਬਕਾਇਆ ਦੇਣਾ, 6ਵੇਂ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੱਕ 1 ਜਨਵਰੀ 2016 ਤੋਂ 25 ਪ੍ਰਤੀਸ਼ਤ ਮਹਿੰਗਾਈ ਭੱਤਾ ਬੇਸਿਕ ਪੇ ਵਿਚ ਮਰਜ਼ ਕਰਕੇ 15 ਪ੍ਰਤੀਸ਼ਤ ਅੰਤਰਿਮ ਰਿਲੀਫ਼ ਜਾਰੀ ਕਰਨਾ, ਨਵੀਂ ਪੈਨਸ਼ਨ ਸਕੀਮ ਰੱਦ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਅਦਾਲਤ ਦੇ ਫੈਸਲੇ ਨੂੰ ਲਾਗੂ ਕਰਦੇ ਹੋਏ 4-9-14 ਸਾਲਾਂ ਦੇ ਏ.ਸੀ.ਪੀ ਸਕੀਮ ਲਾਗੂ ਕਰਨਾ, ਆਸ਼ਾ ਵਰਕਰਾਂ/ਫੈਸਲੀਲੀਟੇਟਰਾਂ, ਮਿਡ ਡੇ ਮੀਲ ਅਤੇ ਆਂਗਨਵਾੜੀ ਵਰਕਰਾਂ ਨੂੰ ਘੱਟ ਤੋਂ ਘੱਟ ਉਜਰਤ ਤਨਖਾਹ ਐਕਟ ਲਾਗੂ ਕਰਕੇ 18000 ਰੁਪਏ ਪ੍ਰਤੀ ਮਹੀਨਾ ਦੇਣਾ, ਬੰਦ ਕੀਤੇ ਸਕੂਲਾਂ ਅਤੇ ਧਰਮਲ ਪਲਾਂਟ ਚਾਲੂ ਕਰਨਾ, ਨਿਜੀ ਟਰਾਂਸਪੋਰਟ ਪੱਕੀ ਨੀਤੀ ਦੀ ਥਾਂ ਤੇ 1990 ਵਾਲੀ ਟਰਾਂਸਪੋਰਟ ਨੀਤੀ ਲਾਗੂ ਕਰਨਾ ਅਤੇ ਕਰਮਚਾਰੀ ਆਗੂਆਂ ਤੇ ਦਰਜ਼ ਕੀਤੇ ਝੂਠੇ ਕੇਸ ਵਾਪਸ ਲੈਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ 18 ਜੁਲਾਈ ਨੂੰ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਇਜ਼ ਯੂਨੀਅਨ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਵਾਉਣ ਵਾਲਾ 2016 ਵੈਲਫੇਅਰ ਐਕਟ ਲਾਗੂ ਕਰਵਾਉਣ ਅਤੇ ਕੱਢੇ ਗਏ ਸੁਵਿਧਾ ਕਰਮਚਾਰੀਆਂ ਨੂੰ ਬਹਾਲ ਕਰਵਾਉਣ ਲਈ ਬਠਿੰਡਾ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ  ਦੇ ਘਰ  ਵੱਲ ਮਸਾਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸੋਹਨ ਲਾਲ ਫੂਡ ਐਂਡ ਸਪਲਾਇਜ਼ ਜਲਾਲਾਬਾਦ, ਹਰੀ ਚੰਦ, ਸੁਰਿੰਦਰ ਸਿੰਘ, ਪੱਲੇਦਾਰ ਯੂਨੀਅਨ ਦੇ ਪ੍ਰਧਾਨ ਬਖ਼ਤਾਵਰ ਸਿੰਘ, ਚੇਅਰਮੈਨ ਲਾਲ ਚੰਦ ਮੁਕਤਸਰ, ਆਈਟੀਆਈ ਤੋਂ ਧਰਮਿੰਦਰ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਨੂੰ ਮੰਗ ਪੱਤਰ ਵੀ ਸੋਂਪਿਆ ਗਿਆ।

WRITTEN BY