ਮਲੋਟ, 13 ਜੁਲਾਈ (ਕੁਲਦੀਪ ਸਿੰਘ ਢਿੱਲੋਂ, ਬਲਰਾਜ ਸਿੱਧੂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦੇ ਸਹਿਯੋਗ ਲਏ ਜਾਣ ਦੀ ਮੁਹਿੰਮ ਤਹਿਤ ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ ’ਤੇ ਇਕ ਮੀਟਿੰਗ ਦਾ ਆਯੋਜਨ ਪੰਨੀਵਾਲਾ ਫੱਤਾ ਵਿਖੇ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਪਰਮਜੀਤ ਸਿੰਘ, ਐਸ.ਐਚ.ਓ ਕਬਰਵਾਲਾ ਕੁਲਦੀਪ ਚੰਦ ਸ਼ਰਮਾ, ਪਟਵਾਰੀ ਖੇਤਾ ਸਿੰਘ ਨੇ ਪਤਵੰਤਿਆਂ ਨਾਲ ਮਿਲ ਕੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਧਰਮਿੰਦਰ ਸਿੰਘ ਬੱਗਾ ਜਟਾਣਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਮੇਟੀ, ਜਗਵਿੰਦਰ ਸਿੰਘ ਮੈਂਬਰ, ਸੁਖਚੈਨ ਸਿੰਘ ਗੋਗੂ ਜਟਾਣਾ, ਹਰਮਨ ਸਿੰਘ ਬਰਾੜ, ਗੁਰਵਿੰਦਰ ਸਿੰਘ ਜਟਾਣਾ, ਕਾਲਾ ਸਿੰਘ, ਮਹਿੰਦਰ ਸਿੰਘ, ਧਰਮਿੰਦਰ ਸਿੰਘ, ਛਿੰਦਰਪਾਲ ਸਿੰਘ ਭੁੱਲਰ ਪ੍ਰਧਾਨ ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ-ਪਬਲਿਕ ਮੀਟਿੰਗ ਹੋਈ



