ਧੂਰੀ, 13 ਜੁਲਾਈ (ਅਨਵਰ, ਸਨੀ)- ਅੱਜ ਕਮਾਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਸਬ-ਡਵੀਜ਼ਨ ਧੂਰੀ ਵਿਚ ਵੱਖ-ਵੱਖ ਥਾਣਿਆਂ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਜਿਸ ਦੌਰਾਨ ਵੱਖ-ਵੱਖ ਨਾਕਿਆਂ/ ਡਿਊਟੀ ਸਥਾਨਾਂ ਤੇ ਤੈਨਾਤ ਜਵਾਨ/ ਮੁਲਾਜ਼ਮਾਂ ਨੂੰ ਚੈਕ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਉਹ ਆਪਣੀ ਡਿਊਟੀ ਪੂਰੀ ਚੁਸਤੀ-ਫੁਰਤੀ ਅਤੇ ਅਨੁਸ਼ਾਸਨ ਵਿਚ ਰਹਿ ਕੇ ਕਰਨ ਅਤੇ ਕਿਸੇ ਵੀ ਕਿਸਮ ਦਾ ਨਸ਼ਾ ਆਦਿ ਨਾ ਕੀਤਾ ਹੋਵੇ ਅਤੇ ਅਜਿਹੇ ਨਸ਼ਾ ਤਸਕਰਾਂ ਦੀ ਜਾਣਕਾਰੀ ਮਿਲਣ ਤੇ ਤੁਰੰਤ ਥਾਣਾ ਮੁਖੀ ਨੂੰ ਸੂਚਿਤ ਕਰਨਗੇ। ਇਸ ਤੋਂ ਇਲਾਵਾ ਕਮਾਡੈਂਟ ਧਾਲੀਵਾਲ ਵੱਲੋਂ ਥਾਣਾ ਸਿਟੀ ਧੂਰੀ ਵਿਖੇ ਸਮੂਹ ਪੁਲਿਸ ਮੁਲਾਜ਼ਮਾਂ/ਜਵਾਨਾਂ ਨਾਲ ਸਾਂਝੇ ਤੌਰ ਤੇ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੁੱਝ ਅੰਦਰੂਨੀ ਅਤੇ ਬਾਹਰੀ ਦੇਸ਼ ਵਿਰੋਧੀ ਤਾਕਤਾਂ ਜਵਾਨਾਂ ਨੂੰ ਨਸ਼ਿਆਂ ਦੇ ਰੂਪ ਵਿਚ ਜ਼ਹਿਰ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਖ਼ਰਾਬ ਕਰਨ ਤੇ ਤੁਲੀਆਂ ਹੋਈਆ ਹਨ। ਉਨ੍ਹਾਂ ਤੋਂ ਹਮੇਸ਼ਾ ਸੁਚੇਤ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਤਰਜ਼ ਤੇ ਬਕਸਿਆਂ ਨਹੀਂ ਜਾਵੇਗਾ। ਇਸ ਮੌਕੇ ਤੇ ਐਸ.ਐਚ.ਓ ਬਲਜਿੰਦਰ ਸਿੰਘ ਪੰਨੂ,ਟਰੈਫ਼ਿਕ ਇੰਚਾਰਜ ਪਵਨ ਸ਼ਰਮਾ ਅਤੇ ਏ.ਐਸ.ਆਈ ਸੰਜੀਵ ਕੁਮਾਰ ਤੋਂ ਇਲਾਵਾ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
ਕਮਾਂਡੈਂਟ ਰਾਏ ਸਿੰਘ ਵੱਲੋਂ ਵੱਖ-ਵੱਖ ਥਾਣਿਆਂ ਦਾ ਅਚਨਚੇਤ ਦੌਰਾ



