Skip to content
Independent perspectives. Global stories.
BREAKING

ਹਰਿਆਣਾ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਨਾ ਖਰੀਦੇਗੀ : ਮੁੱਖ ਮੰਤਰੀ

Share this story

ਚੰਡੀਗੜ੍ਹ, 13 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਨਾ ਖਰੀਦਣ ਦੀ ਹਰਿਆਣਾ ਸਰਕਾਰ ਦੀ ਵਚਨਬਧਤਾ ਨੂੰ ਦੋਹਰਾਉਂਦੇ ਹੋਏ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਖੇਤੀਬਾੜੀ ਆਧਾਰਿਤ ਅਤੇ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ‘ਤੇ ਵਿਸ਼ੇਸ਼ ਜੋਰ ਦਿਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਦੇ ਸਾਰੇ ਉਤਪਾਦ ਦੀ ਖਰੀਦ ਯਕੀਨੀ ਕੀਤੀ ਜਾ ਸਕੇ। ਸ੍ਰੀ ਮਨੋਹਰ ਲਾਲ ਨੇ ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਚੇਅਰਮੈਨ ਅਨਿਲ ਖੇਤਾਨ ਦੀ ਅਗਵਾਈ ਹੇਠ ਇਕ ਵਫਦ ਨਾਲ ਅਜ ਇਕੇ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ। ਸ੍ਰੀ ਖੇਤਾਨ ਨੇ ਹਰਿਆਣਾ ਵਲੋਂ ਇਜ ਆਫ ਡੂਇੰਗ ਬਿਜਨੈਸ ਵਿਚ ਤੀਜੇ ਨੰਬਰ ਆਉਣ ‘ਤੇ ਮੁਖ ਮੰਤਰੀ ਨੂੰ ਵਧਾਈ ਦਿੱਤੀ। ਮੁਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਹਿਤ ਵਿਚ ਖਰੀਫ ਫਸਲਾਂ ਦਾ ਘਟੋਂ ਘਟ ਸਹਾਇਕ ਮੁਲ ਵਧਾਉਣ ਦਾ ਐਲਾਨ ਕੀਤਾ ਹੈ।

WRITTEN BY