Skip to content
Independent perspectives. Global stories.
BREAKING

ਜਲੰਧਰ ਪੁਲਿਸ ਵੱਲੋਂ ਚੋਰ ਗਿਰੋਹ ਨੂੰ ਫੜਣ ’ਚ ਵੱਡੀ ਸਫਲਤਾ

Share this story

ਜਲੰਧਰ, 13 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਸ੍ਰੀ ਨਵਜੋਤ ਸਿੰਘ ਮਾਹਲ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਬਲਕਾਰ ਸਿੰਘ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਅਤੇ ਸ਼੍ਰੀ ਲਖਵੀਰ ਸਿੰਘ ਉਪ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਹਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ-1 ਜਲੰਧਰ ਦਿਹਾਤੀ ਦੀ ਪੁਲਿਸ ਟੀਮ ਦੇ ਏ.ਐਸ.ਆਈ ਨਿਰਮਲ ਸਿੰਘ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਮੁਖਬਰ ਖਾਸ ਦੀ ਇਤਲਾਹ ਪਰ ਬਾਹੱਦ ਰਕਬਾ ਕਨਾਲ ਰੈਸਟ ਹਾਊਸ ਆਦਮਪੁਰ ਦੇ ਨਜਦੀਕ ਤੋਂ ਗੁਰਮਿੰਦਰ ਸਿੰਘ ਉਰਫ ਹੀਰਾ ਪੁੱਤਰ ਪ੍ਰਤਾਪ ਸਿੰਘ ਵਾਸੀ ਰਾਂਗੜੀਆਂ ਮੁੱਹਲਾ ਆਦਮਪੁਰ ਦੇ ਘਰੋ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਤਿੰਨ ਦੋਸ਼ੀ ਅਜੇ ਕੁਮਾਰ ਪੁੱਤਰ ਸੱਤਪਾਲ ਵਾਸੀ ਪਿੰਡ ਚੋਮੋ ਥਾਣਾ ਆਦਮਪੁਰ ਜਿਲ੍ਹਾ ਜਲੰਧਰ (ਉਮਰ 25 ਸਾਲ), ਵਿਸ਼ਾਲ ਉਰਫ ਸ਼ਾਲੂ ਪੁੱਤਰ ਮੋਹਨ ਲਾਲ ਵਾਸੀ ਮੁੱਹਲਾ ਸੱਗਰਾਂ ਥਾਣਾ ਆਦਮਪੁਰ (ਉਮਰ 28 ਸਾਲ) ਅਤੇ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਭੇਲਾਂ ਥਾਣਾ ਆਦਮਪੁਰ ਜਿਲ੍ਹਾ ਜਲੰਧਰ (ਉਮਰ 32 ਸਾਲ) ਨੂੰ ਕਾਬੂ ਕਰਕੇ ਉਹਨਾ ਪਾਸੋ ਚੋਰੀ ਕੀਤੇ ਸੋਨੇ ਦੇ ਗਹਿਣੇ ਬ੍ਰਾਮਦ ਕੀਤੇ ਤੇ ਦੋਸ਼ੀਆਂ ਦੇ ਖਿਲਾਫ ਮੁਕੱਦਮਾਂ ਨੰਬਰ 139 ਮਿਤੀ 12-07-2018 ਜੁਰਮ 411,380,454,34 ਭ.ਦ ਥਾਣਾ ਆਦਮਪੁਰ ਜਿਲ੍ਹਾ ਜਲੰਧਰ-ਦਿਹਾਤੀ ਦਰਜ ਰਜਿਸਟਰ ਕੀਤਾ। ਦੋਸ਼ੀਆਂ ਨੇ ਆਪਣੀ ਪੁੱਛ-ਗਿੱਛ ਦੌਰਾਨ ਦੱਸਿਆ ਕਿ ਮੁੱਦਈ ਮੁੱਕਦਮਾ ਦੇ ਵੱਡੇ ਭਰਾ ਉਪਿੰਦਰ ਸਿੰਘ ਨਾਲ ਇਹਨਾ ਦੀ ਦੋਸਤੀ ਸੀ ਜਿਸ ਕਰਕੇ ਉਹਨਾ ਦਾ ਘਰ ਵਿੱਚ ਆਉਣਾ ਜਾਣਾ ਸੀ। ਮਿਤੀ 10-07-2018 ਨੂੰ ਘਰ ਵਿੱਚ ਕੋਈ ਨਾ ਹੋਣ ਕਰਕੇ ਦੋਸ਼ੀਆਂ ਨੇ ਦਿਨ ਸਮੇ ਮਿਲ ਕੇ ਗੁਰਮਿੰਦਰ ਸਿੰਘ ਦੇ ਘਰੋ ਸੋਨੇ ਦੇ ਗਹਿਣੇ ਚੋਰੀ ਕਰ ਲਏ। ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਦੋਸ਼ੀਆਂ ਪਾਸੋ ਹੋਰ ਵਾਰਦਾਤਾਂ ਸਬੰਧੀ ਪੁੱਛ-ਗਿੱਛ ਕੀਤੀ ਜਾ ਰਹੀ ਹੈ।

WRITTEN BY