ਮੋਦੀ ਨੇ ‘ਟ੍ਰਿਪਲ ਤਲਾਕ’ ਦੇ ਮੁਦੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਤਿਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਮੁਸਲਮਾਨ ਔਰਤਾਂ ਨੂੰ ਉਨ੍ਹਾਂ ਦਾ ਹਕ ਦਿਵਾਉਣਾ ਚਾਹੁੰਦੇ ਹਨ ਪਰ ਕਾਂਗਰਸ ਪਾਰਟੀ ਇਸ ’ਚ ਰੁਕਾਵਟ ਪਾ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ’ਤੇ ਕਾਂਗਰਸ ਵਰਗੀਆਂ ਪਾਰਟੀਆਂ ਦਾ ਅਸਲੀ ਚਿਹਰਾ ਸਾਹਮਣੇ ਆਉਂਦਾ ਹੈ। ਜਿੱਥੇ ਕੇਂਦਰ ਸਰਕਾਰ ਔਰਤਾਂ ਦੇ ਬਰਾਬਰ ਹੱਕਾਂ ਲਈ ਖੜ੍ਹਦੀ ਹੈ ਉਥੇ ਮੁਸਲਿਮ ਔਰਤਾਂ ਦਾ ਭਵਿੱਖ ਕਾਂਗਰਸ ਕਰਕੇ ਖਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਅਤੇ ਨਾਗਰਿਕਾਂ ਦੀਆਂ ਲੋੜਾਂ ਨੂੰ ਧਿਆਨ ‘ਚ ਰਖਦਿਆਂ ਯੋਜਨਾਵਾਂ ਬਣਾ ਰਹੀ ਹੈ ਅਤੇ ਅਜਿਹੇ ਫੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਸਾਲਾਂ ਤੋਂ ਇੰਤਜ਼ਾਰ ਸੀ।