ਨਵੀਂ ਦਿਲੀ, 15 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਦੇ ਸੀਨੀਅਰ ਬੁਲਾਰੇ ਆਨੰਦ ਸ਼ਰਮਾ ਨੇ ਮੋਦੀ ’ਤੇ ਜਵਾਬੀ ਹਮਲਾ ਬੋਲਦੇ ਹੋਏ ਕਿਹਾ ਕਿ ਕਾਂਗਰਸ ਸਿਰਫ਼ ਮੁਸਲਮਾਨ ਮਰਦਾਂ ਦੀ ਪੱਖੀ ਪਾਰਟੀ ਨਹੀਂ ਹੈ। ਉਹ ਦੇਸ਼ ਦੇ ਹਰ ਭਾਈਚਾਰੇ ਦੀ ਪਾਰਟੀ ਹੈ ਅਤੇ ਸਾਰਿਆਂ ਦੀ ਨੁਮਾਇੰਦਗੀ ਕਰਦੀ ਹੈ।ਪਾਰਟੀ ਦਾ ਕਹਿਣਾ ਹੈ ਕਿ ਇਸ ਮੁ¤ਦੇ ‘ਤੇ ਪ੍ਰਧਾਨ ਮੰਤਰੀ ਨੇ ਗ਼ਲਤ ਬਿਆਨਬਾਜ਼ੀ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਬਿਆਨ ਲਈ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਮੋਦੀ ਨੇ ਉ¤ਤਰ ਪ੍ਰਦੇਸ਼ ’ਚ ਰੈਲੀ ਦੌਰਾਨ ਕਿਹਾ ਸੀ ਕਿ ਕਾਂਗਰਸ ਮੁਸਲਮਾਨਾਂ ਮਰਦਾਂ ਦੀ ਹਮਾਇਤ ਕਰਦੀ ਹੈ।