ਕਿਹਾ ਕਾਂਗਰਸ ਅਤੇ ਅਕਾਲੀ ਦਲ ਨੇ ਸੂਬੇ ਵਿਚ ਨੌਜਵਾਨ ਪੀੜੀ ਨੂੰ ਬਰਬਾਦ ਕੀਤਾ

ਬਟਾਲਾ, 15 ਜੁਲਾਈ (ਲੱਕੀ ਰਾਜਪੂਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅ¤ਜ ਕਾਂਗਰਸ ਅਤੇ ਅਕਾਲੀ ਦਲ ਨੂੰ ਸੂਬੇ ਵਿਚ ਵ¤ਧ ਰਹੇ ਨਸ਼ਿਆਂ ਦੇ ਮਾਮਲੇ ਲਈ ਜ਼ਿੰਮੇਵਾਰ ਕਰਾਰ ਦਿ¤ਤਾ। ਮਾਝਾ ਮਜ਼ਬੂਤ ਮਿਸ਼ਨ ਦੇ ਅਧੀਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਤਰਨ ਤਾਰਨ ਅਤੇ ਬਟਾਲਾ ਵਿਖੇ ਭਗਵੰਤ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਰਾਜ ਦੌਰਾਨ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧ¤ਕਿਆ ਅਤੇ ਉਹ ਹੀ ਨਸ਼ੇ ਦਾ ਕਾਰੋਬਾਰ ਬਿਨਾ ਕਿਸੇ ਡਰ ਅਤੇ ਖ਼ੌਫ਼ ਦੇ ਕਾਂਗਰਸ ਰਾਜ ਦੌਰਾਨ ਵੀ ਵ¤ਧ ਫ਼ੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਨਸ਼ੇ ਕਾਰਨ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਇਸ ਗ¤ਲ ਦਾ ਸਪਸ਼ਟ ਸਬੂਤ ਹਨ। ਮਾਨ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਜਾਣ ਅਤੇ ਕਾਂਗਰਸ ਸਰਕਾਰ ਦੀ ਸਥਾਪਨਾ ਤੋਂ ਬਾਅਦ ਕੁ¤ਝ ਵੀ ਨਹੀਂ ਬਦਲਿਆ ਸਗੋਂ ਸਮਾਜ ਦਾ ਹਰ ਵਰਗ ਪਹਿਲਾਂ ਨਾਲੋਂ ਵ¤ਧ ਦੁਖੀ ਹੋਇਆ ਹੈ। ਮਾਨ ਨੇ ਕਿਹਾ ਕਿ ਸੂਬੇ ਵਿਚ ਅਤੇ ਖ਼ਾਸ ਕਰ ਕੇ ਮਾਝਾ ਖੇਤਰ ਵਿਚ ਅਕਾਲੀ ਅਤੇ ਕਾਂਗਰਸੀ ਲੀਡਰਾਂ ਦੀ ਸ਼ਹਿ ਕਾਰਨ ਨਸ਼ੇ ਦਾ ਪ੍ਰਕੋਪ ਵਧਿਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਕਿਸਾਨਾਂ, ਗ਼ਰੀਬਾਂ, ਮਜ਼ਦੂਰਾਂ, ਉਦਯੋਗਪਤੀਆਂ, ਵਪਾਰੀਆਂ ਸਮੇਤ ਹਰ ਵਰਗ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਦੇ ਚੋਣ ਮਨੋਰਥ ਪ¤ਤਰ ਵਿਚ ਲਿਖੇ ਆਪਣੇ ਵਾਅਦਿਆਂ ਤੋਂ ਮੁ¤ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਪ੍ਰਤੀ ਗੰਭੀਰ ਨਾ ਹੋਣ ਦਾ ਸਬੂਤ ਦਿ¤ਤਾ ਹੈ। ਉਨ੍ਹਾਂ ਮਾਝਾ ਦੇ ਵਰਕਰਾਂ ਨੂੰ ਕਿਹਾ ਕਿ ਉਹ ਆਪਣੇ ਹੌਸਲੇ ਬੁਲੰਦ ਰ¤ਖਦੇ ਹੋਏ ਪੰਜਾਬ ਦੇ ਸੁਨਹਿਰੇ ਭਵਿ¤ਖ ਲਈ ਯਤਨ ਕਰਦੇ ਰਹੇ ਹਨ ਅਤੇ ਲੋਕਾਂ ਦੀ ਆਵਾਜ਼ ਸਰਕਾਰ ਦੇ ਕੰਨਾਂ ਤ¤ਕ ਪਹੁੰਚਾਉਂਦੇ ਰਹਿਣ। ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਝਾ ਖੇਤਰ ਦੇ ਲੋਕ ਆਪਣੀ ਬਹਾਦਰੀ ਲਈ ਜਾਣੇ ਜਾਂਦੇ ਹਨ ਪਰੰਤੂ ਰਾਜ ਨੇਤਾਵਾਂ ਪੁਲਿਸ ਅਤੇ ਨਸ਼ਾ ਮਾਫ਼ੀਆ ਦੇ ਗ¤ਠਜੋੜ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ਵਿਚ ਸੁ¤ਟ ਕੇ ਪੰਜਾਬ ਦੇ ਭਵਿ¤ਖ ਨੂੰ ਤਬਾਹ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ਼ ਪੰਜਾਬੀਆਂ ਨੂੰ ਮੂਰਖ ਬਣਾਇਆ ਹੈ ਸਗੋਂ ਸ੍ਰੀ ਗੁਟਕਾ ਸਾਹਿਬ ਜੀ ਦੀ ਸਹੁੰ ਚ¤ਕ ਕੇ ਨਸ਼ਾ ਬੰਦ ਕਰਨ ਦੇ ਵਾਅਦੇ ਤੋਂ ਮੁ¤ਕਰ ਕੇ ਪਾਪ ਵੀ ਕਮਾਇਆ ਹੈ। ਮਾਝਾ ਦੇ ਵਰਕਰਾਂ ਨੂੰ ਸੰਬੋਧਿਤ ਹੁੰਦਿਆਂ ਡਾ. ਬਲਬੀਰ ਨੇ ਕਿਹਾ ਕਿ ਮਝੇਲਿਆਂ ਨੇ ਹਮੇਸ਼ਾ ਹੀ ਰਾਜ ਅਤੇ ਦੇਸ਼ ‘ਤੇ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਮੂੰਹ-ਤੋੜ ਜਵਾਬ ਦਿ¤ਤਾ ਹੈ ਅਤੇ ਉਹ ਹੀ ਹੁਣ ਨਸ਼ੇ ਦੇ ਸੌਦਾਗਰਾਂ ਦਾ ਖ਼ਾਤਮਾ ਕਰਨਗੇ। ਇਸ ਮੌਕੇ ਬੋਲਦਿਆਂ ਮਾਝਾ ਜ਼ੋਨ ਦੇ ਪ੍ਰਧਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਝਾ ਖੇਤਰ ਵਿਚ ਧਰਾਤਲ ਪ¤ਧਰ ਉ¤ਤੇ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਨੇ ਫਰਵਰੀ 2017 ਵਿਚ ਮਾਝਾ ਮਜ਼ਬੂਤ ਮਿਸ਼ਨ ਦੀ ਸ਼ੁਰੂਆਤ ਕੀਤੀ ਸੀ ਜਿਸ ਦੌਰਾਨ ਉਨ੍ਹਾਂ ਨੂੰ ਕਾਫ਼ੀ ਸਫਲਤਾ ਮਿਲੀ ਹੈ ਅਤੇ ਮਾਝਾ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਕਾਂਗਰਸ ਸਰਕਾਰ ਉ¤ਤੇ ਹ¤ਲਾ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਾਰੇ ਵਾਅਦਿਆਂ ਤੋਂ ਮੁ¤ਕਰ ਕੇ ਪੰਜਾਬ ਦੇ ਵੋਟਰਾਂ ਨਾਲ ਧੋਖਾ ਕੀਤਾ ਅਤੇ ਪੰਜਾਬ ਦੇ ਲੋਕ ਉਸ ਦੇ ਇਸ ਕਾਰਜ ਲਈ ਕਦੇ ਮੁਆਫ਼ ਨਹੀਂ ਕਰਨਗੇ।