Skip to content
Independent perspectives. Global stories.
BREAKING

ਸੂਬੇ ਭਰ ਵਿੱਚ ਖੇਡ ਸਟੇਡੀਅਮਾਂ ਦੀ ਸੁਰਜੀਤੀ ਸਰਕਾਰ ਦੀ ਮੁੱਖ ਤਰਜੀਹ : ਰਾਣਾ ਸੋਢੀ

Share this story

ਸਟੇਡੀਅਮਾਂ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਟੀਮਾਂ ਗਠਿਤ


ਚੰਡੀਗੜ੍ਹ, 15 ਜੁਲਾਈ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਝ-ਬੂਝ ਭਰੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਸੁੰਦਰੀਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਦੇਸ਼ ਦੇ ਖੇਡ ਇਤਿਹਾਸ ਵਿੱਚ ਪਹਿਲਾਂ ਵਾਂਗ ਪੰਜਾਬ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਖੇਡਾਂ ਸਬੰਧੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੂਬੇ ਭਰ ਦੇ ਖੇਡ ਸਟੇਡੀਅਮਾਂ ਦੀ ਸੁਰਜੀਤੀ ਅਤੇ ਸੁੰਦਰੀਕਰਨ ਕਰਨਾ ਸਰਕਾਰ ਦਾ ਮੁੱਖ ਟੀਚਾ ਹੈ। ਹੋਰ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਕਿਹਾ ਕਿ ਇਸ ਤੋਂ ਇਲਾਵਾ ਕਈ ਹੋਰ ਪਹਿਲਕਦਮੀਆਂ ਵੀ ਸਰਕਾਰ ਦੇ ਏਜੰਡੇ ਵਿੱਚ ਸਿਖ਼ਰਾਂ ’ਤੇ ਹਨ ਤਾਂ ਜੋ ਸੂਬੇ ਵਿੱਚ ਖੇਡ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਉਤਪੰਨ ਕਰਨ ਅਤੇ ਅਤਿ-ਆਧੁਨਿਕ ਉਪਕਰਣਾਂ ਦੀ ਸਹਾਇਤਾ ਨਾਲ ਚੁਣੇ ਹੋਏ ਖਿਡਾਰੀਆਂ ਨੂੰ ਸਿਖਲਾਈ ਮੁਹੱਇਆ ਕਰਵਾਉਣ ਲਈ ਇੱਕ ਵਿਆਪਕ ਖੇਡ ਨੀਤੀ ਉਲੀਕੀ ਜਾ ਰਹੀ ਹੈ ਜਿਸ ਵਿੱਚ ਖਿਡਾਰੀਆਂ ਦੀਆਂ ਸਰੀਰਕ ਅਤੇ ਮਾਨਸਿਕ ਲੋੜਾਂ ਦੀ ਪੂਰਤੀ ਲਈ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਉਪਲੱਬਧ ਕਰਵਾਉਣਾ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਦੀ ਮੁੜ ਬਹਾਲੀ ਆਦਿ ਪਹਿਲਕਦੀਆਂ ਵਿਚਾਰ ਅਧੀਨ ਹਨ।

WRITTEN BY