April 23, 2026 1:11 am

ਰੂਪਨਗਰ ਦੀ ਹਦੂਦ ਅੰਦਰ ਅਣ ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ, ਟਰਾਂਸਪੋਰਟੇਸ਼ਨ, ਵਰਤਣ ਜਾਂ ਵੇਚਣ ’ਤੇ ਪਾਬੰਦੀ : ਡੀ.ਸੀ

ਰੂਪਨਗਰ, 20 ਜੁਲਾਈ (ਲਾਡੀ ਖਾਬੜਾ)- ਰੂਪਨਗਰ ਸ਼੍ਰੀ ਸੁਮੀਤ ਜਾਰੰਗਲ ਜਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਰੂਪਨਗਰ ਦੀ ਹਦੂਦ ਅੰਦਰ ਅਣ-ਅਧਿਕਾਰਤ ਤੌਰ ਤੇ ਸੀਮਨ ਦਾ ਭੰਡਾਰ ਕਰਨ/ਟਰਾਂਸਪੋਰਟੇਸ਼ਨ ਕਰਨ,ਵਰਤਣ ਜਾਂ ਵੇਚਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।ਪ੍ਰੰਤੂ ਇਹ ਹੁਕਮ ਪਸ਼ੂ ਵਿਕਾਸ ਅਤੇ ਪੰਚਾਇਤਾਂ,ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਪਸੂ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਆਦਿ ’ਤੇ ਲਾਗੂ ਹੁੰਦਾ ਹੈ।

Send this to a friend