April 22, 2026 9:39 pm

ਅਮਰਗੜ੍ਹ ਪੁਲਿਸ ਵੱਲੋਂ 5 ਮੋਟਰਸਾਇਕਲ ਤੇ ਇੱਕ ਐਕਟਿਵਾ ਸਮੇਤ 2 ਚੋਰ ਕਾਬੂ

ਅਮਰਗੜ੍ਹ, 21 ਜੁਲਾਈ (ਸੁਖਵਿੰਦਰ ਸਿੰਘ ਅਟਵਾਲ)- ਜ਼ਿਲ੍ਹਾ ਸੰਗਰੂਰ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮਨਸੂਬੇ ਤਹਿਤ ਜਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗਰਗ (ਆਈਪੀਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਅਮਰਗੜ੍ਹ ਪੁਲਿਸ ਵੱਲੋਂ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਚੋਰੀ ਦੇ ਛੇ ਵਹੀਕਲਾਂ ਸਮੇਤ ਦੋ ਮੁਜ਼ਰਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਕੀਤੀ ਪ੍ਰੈਸ ਕਾਂਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਰੌਸ਼ਨ ਲਾਲ ਡੀਐਸਪੀ (ਐਚ) ਅਤੇ ਥਾਣਾ ਮੁਖੀ ਅਮਰਗੜ੍ਹ ਗੁਰਭਜਨ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਮਾਹੋਰਾਣਾ ਵਿਖੇ ਕੀਤੀ ਨਾਕੇਬੰਦੀ ਦੌਰਾਨ ਜਸਵਿੰਦਰ ਸਿੰਘ ਉਰਫ਼ ਗੱਗੂ ਪੁੱਤਰ ਹਰਜੀਤ ਸਿੰਘ ਵਾਸੀ ਜਲਾਲਗੜ੍ਹ ਅਤੇ ਸੁਨੀਲ ਸਿੰਘ ਉੁਰਫ਼ ਰਾਜੂ ਪੁੱਤਰ ਸੁਖਵੀਰ ਸਿੰਘ ਵਾਸੀ ਲਾਡੇਵਾਲ਼ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਪੁੱਂਛ-ਪੜਤਾਲ਼ ਕਰਨ ਉਪਰੰਤ ਚੋਰੀ ਦਾ ਸਪਲਂੈਡਰ ਮੋਟਰਸਾਇਕਲ ਬਰਾਮਦ ਕੀਤਾ ਗਿਆ।ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨ ਪੁਲਿਸ ਰਿਮਾਂਡ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ 5 ਵਹੀਕਲ ਹੋਰ ਬ੍ਰਾਮਦ ਕੀਤੇ ਗਏ ਹਨ।ਜਿੰਨ੍ਹਾਂ ਦਾ ਇੱਕ ਸਾਥੀ ਗੁਰਪ੍ਰੀਤ ਸਿੰਘ ਉਰਫ਼ ਪ੍ਰੀਤੀ ਪੁੱਤਰ ਜਿੰਦਰ ਸਿੰਘ ਵਾਸੀ ਬੂੰਗਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ਜਿਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਚੋਰੀ ਦੀਆਂ ਹੋਰ ਵਾਰਦਾਤਾਂ ਸਾਹਮਣੇ ਆਉਣ ਸਮੇਤ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Send this to a friend