ਵੱਖ-ਵੱਖ ਸਕੀਮਾਂ ਤਹਿਤ 24 ਕਰੋੜ ਰੁਪਏ ਦਾ ਉਪਬੰਧ ਕੀਤਾ

ਚੰਡੀਗੜ•, 22 ਜੁਲਾਈ:
ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਚਾਲੂ ਸਾਲ 2018-2019 ਦੌਰਾਨ 6400 ਐਸ.ਸੀ. ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਭਲਾਈ ਸਕੀਮਾਂ ਤਹਿਤ ਕਰਜ਼ੇ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮਕਸਦ ਲਈ 24 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਨ•ਾਂ ਸਕੀਮਾਂ ਦਾ ਉਦੇਸ਼ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਨੌਜਵਾਨਾਂ ਨੂੰ ਆਮਦਨ ਵਧਾਊ ਕੰਮਾਂ ਲਈ ਵਿੱਤੀ ਸਹਾਇਤਾ ਦੇ ਕੇ ਉਨ•ਾਂ ਨੂੰ ਸਵੈ ਨਿਰਭਰ ਬਣਾਉਣਾ ਹੈ।
ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਭਲਾਈ ਸਕੀਮਾਂ ਦਾ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਨੌਜਵਾਨਾਂ ਵਲੋਂ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਸਿੱਧਾ ਕਰਜਾ ਸਕੀਮ, ਬੈਂਕ ਟਾਈ ਅਪ ਸਕੀਮ, ਸੈਲਫ ਇੰਮਪਲਾਈਮੈਂਟ ਸਕੀਮ ਫਾਰ ਰਿਹੈਬੀਲੀਟੇਸ਼ਨ ਆਫ ਮੈਨੂਅਲ ਸਕਵੈਂਜਰਜ਼ ਆਦਿ ਤੋਂ ਇਲਾਵਾ ਐਨ.ਐਸ.ਐਫ.ਡੀ.ਸੀ., ਐਨ.ਐਸ.ਕੇ.ਐਫ.ਡੀ.ਸੀ. ਅਤੇ ਐਨ.ਐਚ.ਐਫ.ਡੀ.ਸੀ. ਦੇ ਸਹਿਯੋਗ ਨਾਲ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ•ਾਂ ਦੱਸਿਆ ਕਿ ਇਹ ਸਕੀਮਾਂ ਭਾਰਤ ਸਰਕਾਰ ਅਤੇ ਰਾਜ ਸਰਕਾਰ ਵਲੋਂ 49:51 ਦੇ ਅਨੁਪਾਤ ਦੀ ਹਿੱਸਾ ਪੂੰਜੀ ਨਾਲ ਚਲਾਈ ਜਾ ਰਹੀਆਂ ਹਨ।
ਸ. ਧਰਮਸੋਤ ਨੇ ਦੱਸਿਆ ਕਿ ਸਿੱਧਾ ਕਰਜ਼ਾ ਸਕੀਮ ਤਹਿਤ ਸੂਬੇ ਦੇ ਉਹ ਐਸ.ਸੀ. ਨੌਜਵਾਨ ਕਰਜ਼ ਰਾਸ਼ੀ ਲੈਣ ਦੇ ਯੋਗ ਹੋਣਗੇ ਜਿਨ•ਾਂ ਦੀ ਸਾਲਾਨਾ ਪਰਿਵਾਰਕ ਆਮਦਨ 1 ਲੱਖ ਰੁਪਏ ਤੱਕ ਹੈ। ਉਨ•ਾਂ ਦੱਸਿਆ ਕਿ ਐਨ.ਐਸ.ਐਫ.ਡੀ.ਸੀ. ਸਕੀਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਐਸ.ਸੀ. ਨੌਜਵਾਨਾਂ ਲਈ ਸਾਲਾਨਾ ਆਮਦਨ ਦੀ ਹੱਦ 3 ਲੱਖ ਰੁਪਏ ਅਤੇ ਐਨ.ਐਸ.ਕੇ.ਐਫ.ਡੀ.ਸੀ. ਸਕੀਮ ਤਹਿਤ ਕਰਜ਼ਾ ਰਾਸ਼ੀ ਲੈਣ ਵਾਲੇ ਨੌਜਵਾਨਾਂ ਲਈ ਆਮਦਨ ਦੀ ਕੋਈ ਹੱਦ ਨਹੀਂ ਮਿੱਥੀ ਗਈ। ਉਨ•ਾਂ ਦੱਸਿਆ ਕਿ ਐਨ.ਐਚ.ਐਫ.ਡੀ.ਸੀ. ਸਕੀਮਾਂ ਤਹਿਤ ਵੀ ਆਮਦਨ ਦੀ ਕੋਈ ਹੱਦ ਨਹੀਂ ਮਿੱਥੀ ਗਈ ਪਰ 90 ਫੀਸਦੀ ਕੇਸਾਂ ਵਿੱਚ ਆਮਦਨ 5 ਲੱਖ ਸਲਾਨਾ ਤੋਂ ਘੱਟ ਹੋਣੀ ਚਾਹੀਦੀ ਹੈ।
ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸਾਲ 2018-2019 ਲਈ ਲਾਭਪਾਤਰੀਆਂ ਦੀ ਗਿਣਤੀ-6400, ਸ਼ੇਅਰ ਕੈਪੀਟਲ-10.63 ਕਰੋੜ, ਸਬਸਿਡੀ-5 ਕਰੋੜ, ਐਨ.ਐਸ.ਐਫ.ਡੀ.ਸੀ. ਦਾ ਕਰਜ਼ਾ-6.75 ਕਰੋੜ, ਐਨ.ਐਸ.ਕੇ.ਐਫ.ਡੀ.ਸੀ. ਦਾ ਕਰਜ਼ਾ-1.80 ਕਰੋੜ, ਐਨ.ਐਚ.ਐਫ.ਡੀ.ਸੀ. ਦਾ ਕਰਜ਼ਾ-2.70 ਕਰੋੜ ਅਤੇ ਬੈਂਕ ਕਰਜ਼ਾ-12.50 ਕਰੋੜ ਆਦਿ ਤਜਵੀਜ਼ਤ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ•ਾਂ ਦੱਸਿਆ ਕਿ ਸਾਲ 2017-18 ਦੌਰਾਨ 371 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਕੁੱਲ 5.61 ਕਰੋੜ ਰੁਪਏ ਦੀ ਕਰਜ਼ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਹੁਣ ਤੱਕ 14269 ਕਰਜ਼ਦਾਰਾਂ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾ ਚੁੱਕੇ ਹਨ, ਜਿਨ•ਾਂ ਦੀ ਕੁੱਲ ਰਾਸ਼ੀ ਲਗਭੱਗ 46 ਕਰੋੜ ਰੁਪਏ ਬਣਦੀ ਹੈ।