ਨਵੀਂ ਦਿਲੀ, 23 ਜੁਲਾਈ (ਪੀ.ਟੀ.)- ਆਈ. ਐਨ. ਐਕਸ. ਮੀਡੀਆ ਮਾਮਲੇ ‘ਚ ਦੋਸ਼ੀ ਸਾਬਕਾ ਵਿਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਸੁਪਰੀਮ ਕੋਰਟ ਨੇ 23 ਤੋਂ 31 ਜੁਲਾਈ ਤਕ ਵਿਦੇਸ਼ ਜਾਣ ਦੀ ਆਗਿਆ ਦੇ ਦਿਤੀ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਬੈਂਚ ਅਜ ਕਾਰਤੀ ਨੂੰ ਵਿਦੇਸ਼ ਜਾਣ ਦੀ ਆਗਿਆ ਦਿੰਦਿਆਂ ਸਪਸ਼ਟ ਕੀਤਾ ਹੈ ਕਿ ਇਸ ਦੇ ਤਹਿਤ ਉਹ ਸਿਰਫ਼ ਸਤ ਦਿਨਾਂ ਹੀ ਦੇਸ਼ ਤੋਂ ਬਾਹਰ ਰਹਿ ਸਕਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਰਹਿਣ ਦੀ ਇਜ਼ਾਜਤ ਨਹੀਂ ਹੈ।ਕਾਰਤੀ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਕਾਰੋਬਾਰ ਅਤੇ ਟੇਬਲ ਟੈਨਿਸ ਐਸੋਸੀਏਸ਼ਨ ਦੀ ਬੈਠਕ ਲਈ ਉਨ੍ਹਾਂ ਨੇ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਜਾਣਾ ਹੈ।