April 23, 2026 7:31 am

ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੋਰਸ ਨੇ 13 ਭਗੋੜਿਆਂ ਨੂੰ ਫੜਿਆ

ਚੰਡੀਗੜ੍ਹ, 23 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੋਰਸ (ਐਸ.ਟੀ.ਐਫ਼.) ਵਲੋਂ ਹੋਂਦ ਵਿਚ ਆਉਣ ਤੋਂ ਬਾਅਦ ਹੀ ਘਟ ਸਮੇਂ ਵਿਚ ਖਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਹੁਣ ਤਕ 13 ਵਾਂਟੇਡ ਅਪਰਾਧੀਆਂ ਨੂੰ ਸੂਬੇ ਤੇ ਦੇਸ਼ ਤੋਂ ਫ਼ੜ੍ਹ ਕੇ ਉਨ੍ਹਾਂ ਦੇ ਕਬਜ਼ੇ ਤੋਂ ਭਾਰਤੀ ਮਾਤਰਾ ਗਿਣਤੀ ਵਿਚਨਾਜਾਇਜ ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਪੁਲਿਸ ਡਾਇਰੈਕਟਰ ਜਨਰਲ ਬੀ.ਐਸ. ਸੰਧੂ ਨੇ ਅਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਪੁਲਿਸ ਵਲੋਂ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਰੋਕਥਾਮ, ਗੈਂਗਵਾਰ ਨਾਲ ਸਬੰਧਿਤ ਭਗੋੜਿਆਂ ਦੀ ਗ੍ਰਿਫਤਾਰੀ ਕੀਤੀ ਗਈ ਹੈ।

Send this to a friend