April 23, 2026 10:24 pm

ਇੱਕ ਕਿੱਲੋ ਹੈਰੋਇਨ ਤੇ ਆਈ-20 ਗੱਡੀ ਸਮੇਤ 3 ਦੋਸ਼ੀ ਗ੍ਰਿਫਤਾਰ

ਜਲੰਧਰ, 26 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਮਾਣਯੋਗ ਸ਼੍ਰੀ ਨੋਨਿਹਾਲ ਸਿੰਘ,ਆਈ.ਪੀ.ਐਸ ਜਲੰਧਰ ਇੰਸਪੈਕਟਰ ਜਨਰਲ ਜਲੰਧਰ ਰੇਂਜ ਜਲੰਧਰ, ਸ਼੍ਰੀ ਨਵਜੋਤ ਸਿੰਘ ਮਾਹਲ,ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸ਼੍ਰੀ ਬਲਕਾਰ ਸਿੰਘ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਉਪ-ਪੁਲਿਸ ਕਪਤਾਨ, ਸਥਾਨਿਕ ਜਲੰਧਰ ਦਿਹਾਤੀ ਜੀ ਦੀ ਅਗਵਾਈ ਹੇਠ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਹਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ-1 ਜਲੰਧਰ ਦਿਹਾਤੀ ਅਤੇ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ-2 ਜਲੰਧਰ ਦਿਹਾਤੀ ਦੀ ਪੁਲਿਸ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਕੀਤੀ । ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਨਵਜੋਤ ਸਿੰਘ ਮਾਹਲ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਨੇ ਦੱਸਿਆ ਇੰਸਪੈਕਟਰ ਹਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ-1 ਜਲੰਧਰ ਦਿਹਾਤੀ ਅਤੇ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ-2 ਜਲੰਧਰ ਦਿਹਾਤੀ ਦੌਰਾਨੇ ਨਾਕਾਬੰਦੀ ਬਾ-ਹੱਦ ਰਕਬਾ ਬੋਪਾਰਾਏ ਪੁਲੀ ਗੁਰਾਇਆ ਤੋਂ ਰੁੜਕਾ ਕਲਾਂ ਰੋਡ ਤੋ ਮੁਖਬਰ ਖਾਸ ਦੀ ਇਤਲਾਹ ਪਰ ਕੁਲਵੀਰ ਸਿੰਘ ਪੁੱਤਰ ਸੁਰਿੰਦਰ ਵਾਸੀ ਪਿੰਡ ਲੱਖਪੁਰ ਥਾਣਾ ਬੰਗਾ ਨਵਾਂਸ਼ਹਿਰ ਹਾਲ ਵਾਸੀ ਗ੍ਰੀਨ ਮਾਡਲ ਟਾਊਨ ਗੁਰਾਇਆ ਅਤੇ ਸੰਦੀਪ ਕੌਰ ਪਤਨੀ ਕੁਲਵੀਰ ਸਿੰਘ ਵਾਸੀ ਗ੍ਰੀਨ ਮਾਡਲ ਟਾਊਨ ਗੁਰਾਇਆ ਥਾਣਾ ਗੁਰਾਇਆ ਅਤੇ ਹਨੀ ਪੁੱਤਰ ਤੇਜ ਪਾਲ ਵਾਸੀ ਰੁੜਕਾ ਰੋਡ ਗੁਰਾਇਆ ਥਾਣਾ ਗੁਰਾਇਆ (ਉਮਰ 24 ਸਾਲ), ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਹਨਾ ਦੇ ਕਬਜਾ ਵਿੱਚੋਂ 01 ਕਿੱਲੋਗ੍ਰਾਮ ਹੈਰੋਇਨ ਅਤੇ ਇੱਕ ਕਾਰ ਆਈ-20 ਨੰਬਰ ਫਭ-08-ਧਾਂ-4831 ਬ੍ਰਾਮਦ ਕਰਕੇ ਦੋਸ਼ੀ ਖਿਲਾਫ ਮੁਕੱਦਮਾਂ ਨੰਬਰ 114 ਮਿਤੀ 25-07-2018 ਜੁਰਮ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਮੁਕੱਦਮਾਂ ਵਿੱਚ ਗ੍ਰਿਫਤਾਰ ਕੀਤਾ ਗਿਆ।

Send this to a friend