April 24, 2026 6:31 am

ਗੁਰਬਾਣੀ ਪਾਠ ਬੋਧ ਸਮਾਗਮ ’ਚ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲੇ ਸਨਮਾਨਿਤ

ਡੇਹਲੋਂ/ਲੁਧਿਆਣਾ, 27 ਜੁਲਾਈ (ਮਨਪ੍ਰੀਤ ਭੁੱਟਾ, ਮਹੇਸ਼ਇੰਦਰ ਸਿੰਘ ਮਾਂਗਟ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਦੇ ਤਹਿਤ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਚੱਲ ਰਹੀ ਗੁਰਬਾਣੀ ਪਾਠ ਬੋਧ ਸਮਾਗਮ ਦੀ ਲੜੀ ਅੰਦਰ ਗੁਰਬਾਣੀ ਦੀ ਸ਼ੁੱਧ ਸੰਥਿਆ ਪ੍ਰਾਪਤ ਕਰਨ ਲਈ ਪੁੱਜੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਸੰਬੋਧਨ ਕਰਦਿਆ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਬਾਣੀ ਗੁਰਸਿੱਖੀ ਦਾ ਮੂਲ਼ ਸ੍ਰੋਤ ਹੈ। ਜਿਸ ਦੇ ਅੰਦਰੋ ਗੁਰਸਿੱਖੀ ਜੀਵਨ ਜਾਂਚ ਦੀ ਝਲਕ ਪ੍ਰਤੱਖ ਰੂਪ ਵਿਚ ਨਜ਼ਰ ਆਉਦੀ ਹੈ। ਉਹਨਾਂ ਨੇ ਕਿਹਾ ਕਿ ਗੁਰਬਾਣੀ ਦੇ ਵਿੱਚੋਂ ਗੁਰਸਿੱਖੀ ਜੀਵਨ ਜਾਂਚ ਤੇ ਅਧਿਆਤਮਕ ਗਿਆਨ ਦੀ ਪ੍ਰਾਪਤੀ ਅਸੀ ਸਹਿਜ ਢੰਗ ਨਾਲ ਪ੍ਰਾਪਤ ਕਰ ਸਕਦੇ ਹਾਂ। ਪਰ ਸੰਗਤਾਂ ਉਕਤ ਗਿਆਨ ਦੀ ਪ੍ਰਾਪਤੀ ਤਾਂ ਹੀ ਕਰ ਸਕਦੀਆਂ ਹਨ ਜੇਕਰ ਗ੍ਰੰਥੀ ਸਿੰਘ ਗੁਰਬਾਣੀ ਦੀ ਸੰਥਿਆਂ ਤੇ ਸ਼ੁੱਧ ਉਚਾਰਨ ਦੀ ਸਿਖਲਾਈ ਪ੍ਰਾਪਤ ਕਰਕੇ ਸੰਗਤਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੇ ਮਹੱਤਵ ਤੋਂ ਭਾਵਪੂਰਵਤ ਢੰਗ ਨਾਲ ਜਾਗਰੂਕ ਕਰਵਾਉਣ ਦਾ ਉਪਰਾਲਾ ਕਰਨ। ਇਸ ਦੌਰਾਨ ਉਹਨਾਂ ਨੇ ਆਪਣੇ ਪ੍ਰਭਾਵਸ਼ਾਲੀ ਸਬੰਧੋਨ ਵਿਚ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਸਬੰਧੋਨ ਕਰਦਿਆ ਹੋਇਆ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹੈ। ਜਿਸ ਤੋਂ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਆਪਣੇ ਤੌਰ ਤੇ ਵੀ ਗੁਰਬਾਣੀ ਪਾਠ ਬੋਧ ਸਮਾਗਮਾ ਦੀਆਂ ਲੜੀਆਂ ਨੂੰ ਨਿਰੰਤਰ ਜਾਰੀ ਰੱਖਣ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਚਾਹੀਦਾ ਹੈ ਤਾਂ ਹੀ ਅਸੀ ਸੰਗਤਾ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਵਿਚ ਸਫਲਤਾ ਹਾਸਿਲ ਕਰ ਸਕਦੇ ਹਾਂ। ਉਹਨਾਂ ਨੇ ਗੁਰਬਾਣੀ ਪਾਠ ਬੋਧ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਪੁੱਜੇ ਸਿੱਖ ਕੌਮ ਦੇ ਉਘੇ ਵਿਦਵਾਨ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲਿਆਂ ਦਾ ਧੰਨਵਾਦ ਪ੍ਰਗਟ ਕਰਦਿਆ ਹੋਇਆ ਕਿਹਾ ਕਿ ਇਸ ਤਰ੍ਹਾ ਦੇ ਗੁਰਬਾਣੀ ਪਾਠ ਬੋਧ ਸਮਾਗਮ ਅੰਦਰ ਮਹਾਨ ਵਿਦਵਾਨ ਸਖਸ਼ੀਅਤ ਗਿਆਨੀ ਸਾਹਿਬ ਸਿੰਘ ਜੀ ਦਾ ਗੁਰਬਾਣੀ ਦੀ ਸ਼ੁੱਧ ਸੰਥਿਆ ਦੇਣ ਲਈ ਪੁੱਜਣਾ ਆਪਣੇ ਆਪ ਵਿੱਚ ਇੱਕ ਪ੍ਰੇਰਣਾ ਦਾ ਸ੍ਰੋਤ ਹੈ। ਸਮਾਗਮ ਦੌਰਾਨ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਜੱਥੇਦਾਰ ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਆਗਮੀ ਆਉਣ ਵਾਲੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੀ ਗਈ ਗੁਰਬਾਣੀ ਪਾਠ ਬੋਧ ਸਮਾਗਮ ਦੀ ਲੜੀ ਦਾ ਮੁੱਖ ਮਨੋਰਥ ਗੁਰੂ ਨਾਨਕ ਸਾਹਿਬ ਜੀ ਦੇ ਸੰਦੇਸ਼ਾਂ, ਵਿਚਾਰਧਾਰਾਂ ਤੇ ਫਲਾਸਫੀ ਨੂੰ ਘਰ ਘਰ ਪਹੁੰਚਾਉਣਾ । ਇਸ ਸਮੇਂ ਉਹਨਾਂ ਦੇ ਨਾਲ ਜੱਥੇ: ਹਰਪਾਲ ਸਿੰਘ ਜੱਲ੍ਹਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਚਰਨ ਸਿੰਘ ਆਲਮਗੀਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਪਰਮਜੀਤ ਸਿੰਘ ਸਰੋਆ ਐਡੀਸ਼ਨਲ ਸਕੱਤਰ ਸ਼੍ਰੋਮਣੀ ਕਮੇਟੀ, ਸ. ਗੁਰਨਾਮ ਸਿੰਘ ਇੰਚਾਰਜ ਸ਼ੈਕਸ਼ਨ 87, ਸ. ਗੁਰਸੇਵਕ ਸਿੰਘ ਮੈਨੇਜਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਆਲਮਗੀਰ, ਸ. ਗੁਰਮੀਤ ਸਿੰਘ ਸੁਨਾਮ ਮੀਤ ਮੈਨੇਜਰ, ਭਾਈ ਬਲਵਿੰਦਰ ਸਿੰਘ ਹੈਡ ਗ੍ਰੰਥੀ, ਗ੍ਰੰਥੀ ਜਰਨੈਲ ਸਿੰਘ, ਗ੍ਰੰਥੀ ਬਘੇਲ ਸਿੰਘ, ਪ੍ਰਚਾਰਕ ਕੁਲਦੀਪ ਸਿੰਘ, ਅਜੀਤ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ ਮੂਧਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Send this to a friend