April 24, 2026 11:35 am

ਬਸਪਾ ਆਗੂਆਂ ਵੱਲੋਂ ਭਾਜਪਾ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਘਨੌਰ, 28 ਜੁਲਾਈ (ਭਾਗ ਸਿੰਘ ਅੰਟਾਲ)- ਕਸਬਾ ਘਨੌਰ ਵਿਖੇ ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ 2019 ਦੇ ਮੱਦੇ ਨਜਰ ਹੋਈ ਹਲਕਾ ਪੱਧਰੀ ਮੀਟਿੰਗ ਦੌਰਾਨ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਬਲਦੇਵ ਸਿੰਘ ਮਹਿਰਾ, ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਸਾਹਿਬ ਸਿੰਘ ਨੈਣਾ ਅਤੇ ਜਿਲ੍ਹਾ ਪ੍ਰਧਾਨ ਐਡਵੋਕੇਟ ਕਸ਼ਮੀਰ ਸਿੰਘ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਹੋਂਦ ਵਿੱਚ ਆਉਣ ਉਪਰੰਤ ਦਲਿਤ ਸਮਾਜ ’ਤੇ ਵੱਡੇ ਪੱਧਰ ’ਤੇ ਅੱਤਿਆਚਾਰ ਹੋ ਰਹੇ ਹਨ। ਲੋਕ ਸਭਾ ਚੋਣਾਂ ਦੇ ਮੱਦੇ ਨਜਰ ਪਾਰਟੀ ਵੱਲੋਂ ਬੂਥ ਪੱਧਰ ਤੋਂ ਲੈ ਕੇ ਉਪਰਲੇ ਪੱਧਰ ਤੱਕ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆ ਜਾ ਰਹੀਆ ਹਨ।

Send this to a friend