ਸ੍ਰੀ ਆਨੰਦਪੁਰ ਸਾਹਿਬ, 8 ਮਾਰਚ (ਦਵਿੰਦਰਪਾਲ ਸਿੰਘ)-ਅਕੈਡਮੀ ਰੋਡ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਨੂੰ ਜਾਂਦੇ ਰਸਤੇ ਵਿੱਚ ਨਿਕਾਸੀ ਨਾ ਹੋਣ ਕਾਰਨ ਹਮੇਸ਼ਾ ਹੀ ਗੰਦਾ ਪਾਣੀ ਖੜ੍ਹੇ ਰਹਿਣ ਦੀ ਸਮੱਸਿਆ ਰਹੀ ਹੈ। ਇਸ ਰਸਤੇ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਲੋਕ ਅਤੇ ਯਾਤਰੂ ਲੰਗਦੇ ਹਨ, ਜਿਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਆਸ-ਪਾਸ ਹੋਲੇ ਮਹੱਲੇ ’ਤੇ ਸੰਗਤਾਂ ਵੱਲੋਂ ਅਨੇਕਾਂ ਲੰਗਰ ਵੀ ਲਗਾਏ ਜਾਂਦੇ ਹਨ। ਸ਼ਹਿਰ ਵਾਸੀਆਂ ਨੇ ਸ਼ੰਕਾ ਪ੍ਰਗਟਾਈ ਕਿ ਗੰਦੇ ਖੜ੍ਹੇ ਪਾਣੀ ਨਾਲ ਡੇਂਗੂ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਪਾਣੀ ਦੇ ਨਿਕਾਸ ਲਈ ਉਚੇਚੇ ਪ੍ਰਬੰਧ ਕੀਤੇ ਜਾਣ ਤਾਂ ਜੋ ਹੋਲੇ ਮੁਹੱਲੇ ’ਤੇ ਦੂਰੋਂ-ਦੂਰੋਂ ਆਉਣ ਵਾਲੀਆਂ ਸੰਗਤਾਂ ਨੂੰ ਇਨ੍ਹਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।