April 24, 2026 8:12 am

ਸਾਬਕਾ ਮੰਤਰੀ ਮਲੂਕਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗ

ਭਗਤਾ ਭਾਈ ਕਾ, 28 ਜੁਲਾਈ (ਸਵਰਨ ਸਿੰਘ ਭਗਤਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਅਹੁੱਦੇਦਾਰ ਅਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਪਿੰਡ ਮਲੂਕਾ ਦੇ ਗੁਰਦੁਆਰਾ ਤਾਰੂਆਣਾ ਸਾਹਿਬ ਵਿਖੇ ਸਾਬਕਾ ਪੰਚਾਇਤ ਮੰਤਰੀ ਅਤੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਹਲਕੇ ਦੇ ਅਹੁੱਦੇਦਾਰ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਆਉਣ ਵਾਲੀਆਂ ਜਿਲਾ ਪ੍ਰੀਸ਼ਦ, ਬਲਾਕ ਸੰਮਤ ਅਤੇ ਪੰਚਾਇਤੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਿਲਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਜਲਦ ਹੋਣ ਜਾ ਰਹੀਆਂ ਹਨ, ਜਿਸ ਲਈ ਵਰਕਰ ਇੱਕਜੁਟ ਹੋ ਕੇ ਪਾਰਟੀ ਵੱਲੋ ਐਲਾਨੇ ਗਏ ਉਮੀਦਵਾਰਾਂ ਦੀ ਡਟ ਕੇ ਮਦਦ ਕਰਨ ਅਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਾਰਟੀ ਲਈ ਕੰਮ ਕਰਨ। ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਜੋ ਵਰਕਰ ਇਸ ਲੜਾਈ ਤੋਂ ਭੱਜੇਗਾ ਉਸ ਨੂੰ ਆਉਣ ਵਾਲੇ ਸਮੇਂ ਵਿੱਚ ਕੁੱਝ ਵੀ ਨਹੀ ਦਿੱਤਾ ਜਾਵੇਗਾ, ਜੋ ਇਸ ਲੜਾਈ ਦਾ ਡਟਵਾਂ ਮੁਕਾਬਲਾ ਕਰੇਗਾ, ਉਸ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਡੇਢ ਸਾਲਾਂ ਵਿੱਚ ਕੋਈ ਵੀ ਕੰਮ ਨਹੀ ਕਰਵਾਇਆ ਅਤੇ ਅਕਾਲੀ ਭਾਜਪਾ ਵੇਲੇ ਕਰਵਾਏ ਕੰਮਾਂ ਨੂੰ ਵੀ ਬੰਦ ਕਰ ਦਿੱਤਾ ਹੈ, ਜਿਸ ਕਰਕੇ ਕਾਂਗਰਸ ਸਰਕਾਰ ਹਰ ਫਰੰਟ ਤੋਂ ਫੇਲ ਹੋ ਚੁੱਕੀ ਹੈ। ਉਨਾਂ ਨੇ ਪੁਲਿਸ ਪ੍ਰਸਾਸ਼ਨ ਨੂੰ ਵੀ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਵਰਕਰਾਂ ਤੇ ਝੂਠੇ ਮਾਮਲੇ ਦਰਜ ਕਰਨਾ ਬੰਦ ਕਰਨ, ਨਹੀ ਤਾਂ ਸਰਕਾਰ ਵੇਲੇ ਇੱਕ ਇੱਕ ਝੂਠੇ ਦਰਜ ਕੀਤੇ ਮਾਮਲੇ ਹਿਸਾਬ ਲਿਆ ਜਾਵੇਗਾ। ਉਨਾਂ ਨੇ ਕਿਹਾ ਕਿ ਸਰਕਾਰਾਂ ਤਾਂ ਆਉ-ਦੀਆਂ ਜਾਂਦੀਆਂ ਹਨ ਪਰ ਪੁਲਿਸ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਵਿੱਚ ਮਿਹਨਤੀ,ਪਾਰਟੀ ਦੇ ਵਫਾਦਾਰ  ਅਤੇ ਲੋਕਾਂ ਦੇ ਹਰਮਨ ਪਿਆਰੇ ਉਮੀਦਵਾਰ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨਾਂ ਨੇ ਵਰਕਰਾਂ ਨੂੰ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦਾ ਡਟਵਾਂ ਮੁਕਾਬਲਾ ਕਰਕੇ ਇਤਿਹਾਸਕ ਜਿੱਤ ਹਾਸਲ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਭਾਈਰੁਪਾ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਨਗਰ ਪੰਚਾਇਤ ਭਗਤਾ ਦੇ ਪ੍ਰਧਾਨ ਰਾਕੇਸ਼ ਗੋਇਲ ਭਗਤਾ, ਕੌਂਸਲਰ ਜਗਮੋਹਨ ਲਾਲ, ਯੂਥ ਵਿੰਗ ਦੇ ਪ੍ਰਧਾਨ ਹਰਿੰਦਰ ਹਿੰਦਾ ਮਹਿਰਾਜ, ਹਰਜੀਤ ਸਿੰਘ ਮਲੂਕਾ ਪ੍ਰਧਾਨ, ਰੇਸ਼ਮ ਸਿੰਘ ਔਲਖ, ਜਸਵੰਤ ਭਾਈਰੁਪਾ, ਮਨਜੀਤ ਸਿੰਘ ਧੁੰਨਾ, ਹਰਦੇਵ ਸਿੰਘ ਗੋਗੀ,ਸੁਰਿੰਦਰ ਜੋੜਾ, ਸੁਖਜਿੰਦਰ ਸਿੰਘ ਕੌਸਲਰ,ਸੁਨੀਲ ਬਿੱਟਾ, ਜਗਸੀਰ ਪੰਨੂੰ, ਮੀਡੀਆ ਸਲਾਹਕਾਰ ਰਤਨ ਸ਼ਰਮਾ ਮਲੂਕਾ, ਗੁਰਜੀਤ ਗੋਰਾ ਦਿਉਣ, ਅਰਸ਼ਵੀਰ ਸਿੱਧੂ, ਹਰਮਨ ਢਪਾਲੀ, ਕੁਲਵੰਤ ਘੰਡਾਬੰਨਾ, ਜੱਸ ਪਿਪਲੀ, ਕਾਕਾ ਜਲਾਲ ਤੋ- ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਮੌਜੂਦ ਸਨ।

Send this to a friend