ਮੁੰਬਈ 9 ਮਾਰਚ (ਪੀ.ਟੀ.)- ਇਕ ਮਹੱਤਵਪੂਰਨ ਰਾਜਸੀ ਕਦਮ ਵਜੋਂ ਮਹਾਰਾਸ਼ਟਰ ਨਵ ਨਿਰਮਾਣ ਸੈਨਾ (ਐਮ.ਐਨ.ਐਸ) ਦੇ ਮੁਖੀ ਰਾਜ ਠਾਕਰੇ ਨੇ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕਰਦਿਆਂ 7 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ ਤੇ ਭਾਜਪਾ ਦੇ ਪ੍ਰਧਾਨ ਮੰਤਰੀ ਦੇ ਅਹੁੱਦੇ ਲਈ ਉਮੀਦਵਾਰ ਨਰਿੰਦਰ ਮੋਦੀ ਦਾ ਸਮਰਥਨ ਕੀਤਾ ਹੈ। ਐਮ.ਐਨ.ਐਸ ਦੇ 8ਵੇਂ ਸਲਾਨਾ ਸਥਾਪਨਾ ਦਿਵਸ ਮੌਕੇ ਇਥੇ ਪਾਰਟੀ ਵਰਕਰਾਂ ਨੂੰ ਸਬੋਧਨ ਕਰਦਿਆਂ ਰਾਜ ਠਾਕਰੇ ਨੇ ਕਿਹਾ ਕਿ ਅਸੀਂ ਲੋਕ ਸਭਾ ਚੋਣਾਂ ਲੜਾਂਗੇ ਤੇ ਆਪਣੀ ਪਾਰਟੀ ਦੀ ਹੋਂਦ ਦੱਸਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਰਿੰਦਰ ਮੋਦੀ ਦਾ ਸਰਮਰਥਨ ਕਰਦਿਆਂ ਕਿਹਾ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਣਨੇ ਚਾਹੀਦੇ ਹਨ। ਭਾਜਪਾ ਨੇ ਰਾਜ ਠਾਕਰੇ ਦੇ ਐਲਾਨ ਦਾ ਸਵਾਗਤ ਕੀਤਾ ਹੈ।