ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਆਵਾਜ ਉਠਾਉਣ ਵਾਲੇ ਅਤੇ ਇਸ ਲਈ ਸਖ਼ਤ ਕਾਨੂੰਨ ਦੀ ਮੰਗ ਕਰਨ ਵਾਲੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਪੰਜਾਬ ਵਿਚ ਵਗਦੇ ਨਸ਼ਿਆਂ ਦੇ ਵਹਿਣ ਨੂੰ ਕਾਬੂ ਕੀਤਾ ਹੁੰਦਾ ਤਾਂ ਜਿੱਥੇ ਅੱਜ ਸਾਡੀ ਨੌਜਵਾਨੀ ਇਸ ਕੋਹੜ ਤੋਂ ਬਚ ਜਾਣੀ ਸੀ ਉਥੇ ਅੱਜ ਦੇਸ਼ ਦਾ ਭਵਿੱਖ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਹੋਣਾ ਸੀ। ਉਨ੍ਹਾਂ ਕਿਹਾ ਕਿ ਨਾਬਾਲਿਗਾਂ ਵਿਚ ਅਜਿਹੇ ਘਟੀਆ ਕਿਸਮ ਦੇ ਨਸ਼ੇ ਕਰਨ ਦਾ ਰੁਝਾਨ ਵਧਣਾ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਤੇ ਜੇਕਰ ਆਉਣ ਵਾਲੇ ਸਮੇਂ ਵਿਚ ਸਮੇਂ ਦੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬੱਚਿਆਂ ਦੀ ਸਿੱਖਿਆ ਲਈ ਠੋਸ ਕਦਮ ਨਾ ਚੁੱਕੇ ਤਾਂ ਪੰਜਾਬ ਵਿਚ ਇਹ ਕੁਰਾਹੇ ਪੈ ਚੁੱਕੀ ਸਾਡੀ ਆਉਣ ਵਾਲੀ ਪੀੜ੍ਹੀ ਗੁੰਡਾ ਰਾਜ ਬਣਾ ਦੇਵੇਗੀ ਜਿਸਦੀ ਜਿੰਮੇਵਾਰ ਸਰਕਾਰ ਹੋਵੇਗੀ।