ਬਾਦਲ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਆਰੰਭ

ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ 10 ਪਿੰਡਾਂ ’ਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ

image ਬਠਿੰਡਾ, 10 ਮਾਰਚ (ਅਵਤਾਰ ਸਿੰਘ ਕੈਂਥ)-ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ  ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਲੋਕ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਆਰੰਭ ਕਰਦੇ ਹੋਏ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਕਾਲਝਰਾਣੀ ਤੋਂ ਸ਼ੁਰੂ ਕੀਤੀ ਅਤੇ ਹਲਕੇ ਦੇ 10 ਪਿੰਡਾਂ ਵਿੱਚ ਚੋਣ ਕਾਨਫਰੰਸਾਂ ਨੂੰ ਸੰਬੋਧਨ ਕਰਨਗੇ।ਪਿੰਡ ਕਾਲਝਰਾਣੀ ਅਤੇ ਘੁੱਦਾ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆ ਪ੍ਰਕਾਸ਼  ਸਿੰਘ ਬਾਦਲ ਨੇ ਕਿਹਾ ਕਿ 16ਵੀਂ ਲੋਕ ਸਭਾਂ ਦੀਆਂ ਹੋ ਰਹੀਆਂ ਚੋਣਾਂ ਵਿੱਚ ਪਾਰਟੀ ਦਾ ਮੁੱਖ ਮੁੱਦਾ ਦੇਸ ਦੀ ਤਰੱਕੀ,ਖੁਸਹਾਲੀ, ਸੰਪਰਦਾਇਕ ਏਕਤਾਂ ਅਤੇ ਇਸਦੇ ਨਾਲ ਨਾਲ ਦੇਸ ਦੀ ਅੰਦਰੂਨੀ

ਅਤੇ ਬਾਹਰੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲਗਭਗ 55 ਸਾਲ ਦੇਸ ਵਿੱਚ ਕੇਂਦਰ ਵਿੱਚ ਰਾਜ ਕੀਤਾ ਹੈ ਪਰ ਇਸ ਸਮੇ ਦੌਰਾਨ ਦੇਸ਼ ਵਿੱਚ ਕੋਈ ਤਰੱਕੀ ਨਹੀ ਹੋਈ । ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਸਦਾ ਹੀ ਪੰਜਾਬ ਨਾਲ ਵਿਤਕਰਾਂ ਕੀਤਾ ਹੈ । ਉਨ੍ਹਾਂ ਲੋਕਾਂ ਨੁੰ ਅਪੀਲ ਕੀਤੀ ਕਿ ਆਉਦੀਆਂ ਲੋਕ ਸਭਾ ਚੋਣਾਂ ਅਹਿਮ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਕਾਰ ਹੈ । ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀ ਦਲਾਂ ਵੱਲੋਂ ਮੋਦੀ ਨੂੰ ਦੇਸ ਦੇ ਪ੍ਰਧਾਨ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਹੈ ਜਦੋ ਕਿ ਕਾਂਗਰਸ ਪਾਰਟੀ ਵੱਲੋਂ ਕੋਈ ਵੀ ਉਮੀਦਵਾਰ ਘੋਸ਼ਿਤ ਨਹੀ ਕੀਤਾ ਗਿਆ । ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵੱਖ ਵੱਖ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਲੋਕਾਂ ਨੇ ਭਾਰਤੀ ਜਨਤਾਂ ਪਾਰਟੀ ਅਤੇ ਸਹਿਯੋਗੀ ਦਲਾਂ ਨੂੰ ਜਿੱਤ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਦੇਸ ਦੇ ਲੋਕ ਐਨਡੀਏ ਦੀ ਸਰਕਾਰ ਕੇਂਦਰ ਵਿੱਚ ਦੇਖਣਾਂ ਚਾਹੁੰਦੇ ਹਨ ਅਤੇ  ਮੋਦੀ ਨੂੰ ਦੇਸ ਦਾ ਪ੍ਰਧਾਨ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ।
ਬਠਿੰਡਾ ਲੋਕ ਸਭਾ ਹਲਕੇ ਤੋਂ  ੍ਯਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਬਾਰੇ ਬੋਲਦੇ ਹੋਏ, ਪ੍ਰਕਾਸ਼  ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਹਲਕੇ ਬਠਿੰਡਾ ਦੇ ਵੋਟਰਾਂ ਨੇ ਪਹਿਲਾਂ ਵੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵੱਡੀ ਜਿੱਤ ਦੇ ਕੇ ਲੋਕ ਸਭਾ ਵਿੱਚ ਭੇਜਿਆ ਸੀ ਅਤੇ ਉਨ੍ਹਾਂ ਲੋਕ ਸਭਾ ਵਿੱਚ ਪੰਜਾਬ ਦੇ ਮੁੱਦਿਆ ਅਤੇ ਪੰਜਾਬ ਦੇ ਲੋਕਾਂ ਲਈ ਖੁੱਲ ਕੇ ਅਵਾਜ਼ ਉਠਾਈ। ਉਨ੍ਹਾਂ ਅਪੀਲ ਕੀਤੀ ਕਿ ਇਸ ਵਾਰ ਵੀ ਬਠਿੰਡਾ ਲੋਕ ਸਭਾ ਹਲਕੇ ਦੇ ਵੋਟਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਵੱਡੀ ਬਹੁਮਤ ਨਾਲ ਜਿਤਾਉਣ ਤਾਂ ਜੋ ਉਹ ਪੰਜਾਬ ਦੇ ਰਹਿੰਦੇ ਮਸਲਿਆਂ ਨੁੰ ਵੀ ਖੁੱਲ ਕੇ ਲੋਕ ਸਭਾ ਵਿੱਚ ਉਠਾ ਸਕਣ । ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਨਾਲ ਪੰਜਾਬ ਦੇ ਰਹਿੰਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਵਿੱਚ ਵੱਡੀ ਮਦਦ ਮਿਲੇਗੀ ਅਤੇ ਸੂਬੇ ਦਾ ਹੋਰ ਵਿਕਾਸ੍ਯ ਹੋਵੇਗਾ।
ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਵੱਲੋਂ ਪੀਪੀਪੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੂੰ ਸਮੱਰਥਨ ਦਿੱਤੇ ਜਾਣ ਦੀਆਂ ਆ ਰਹੀਆਂ ਖਬਰਾਂ ਸਬੰਧੀ ਬੋਲਦਿਆਂ ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਆਪਣੀ ਸਪੱਸਟ ਹਾਰ ਨੂੰ ਵੇਖਦੇ ਹੋਏ ਲੋਕ ਸਭਾ ਹਲਕਾ ਬਠਿੰਡਾ ਤੋ ਭੱਜ ਗਈ ਹੈ। ਉਨ੍ਹਾ ਕਿਹਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬਹੁਮਤ ਨਾਲ ਜਿੱਤ ਹਾਸਲ ਕਰਨਗੇ ਅਤੇ ਕੇਂਦਰ ਵਿੱਚ ਮੋਦੀ ਦੀ ਅਗਵਾਈ ਵਾਲੀ ਐਨਡੀਏ ਦੀ ਸਰਕਾਰ ਹੀ ਬਣੇਗੀ।
ਦਰਸ਼ਨ  ਸਿੰਘ ਕੋਟਫੱਤਾ ਵਿਧਾਇਕ ਬਠਿੰਡਾ ਦਿਹਾਤੀ ਨੇ ਪਾਰਟੀ ਸਰਪ੍ਰਸਤ ਅਤੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼  ਸਿੰਘ ਬਾਦਲ ਦਾ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਨੂੰ ਸੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਹਲਕੇ ਦੇ ਵੋਟਰਾਂ ਵੱਲੋਂ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਸ ਹਲਕੇ ਵਿੱਚੋਂ ਬੀਬਾ ਬਾਦਲ ਨੂੰ ਵੱਡੀ ਬਹੁਮਤ ਹਾਸਲ ਹੋਵੇਗੀ। ਚੋਣ ਮੁਹਿੰਮ ਦੌਰਾਨ ਪਿੰਡ ਕਾਲਝਰਾਣੀ, ਚੱਕ ਅਤਰ ਸਿੰਘ ਵਾਲਾ, ਘੁੱਦਾ, ਝੂੰਬਾ,ਬਹੋ ਯਾਤਰੀ, ਤਿਊਣਾਂ, ਚੁੱਘਾ ਖੁਰਦ, ਚੁੱਘਾ ਕਲਾਂ, ਪਿੰਡ ਬੱਲੂਆਣਾਂ ਅਤੇ ਬੁਰਜ ਮਹਿਮਾਂ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਨ੍ਹਾਂ ਰੈਲੀਆਂ ਵਿੱਚ ਸ੍ਰੋਮਣੀ ਅਕਾਲੀ ਦਲ ਆਗੂਆਂ ਤੇਜਾ ਸਿੰਘ ਗਹਿਰੀ ਭਾਗੀ, ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਸ੍ਰ  ਸਿੰਘ ਜੱਸੀ ਪੌ ਵਾਲੀ, ਡਾ:ਓਮ ਪ੍ਰਕਾਸ਼ ਜਿਲ੍ਹਾ ਪ੍ਰੈਸ ਸਕੱਤਰ ਸ਼੍ਰੋਮਣੀ ਅਕਾਲੀ ਦਲ, ਅਮਰੀਕ ਸਿੰਘ ਕੋਟ੍ਯਸਮੀਰ ਮੈਂਬਰ ਐਸ.ਜੀ.ਪੀ.ਸੀ, ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਵਿੱਚ ਨਿਵਾਸੀਆਂ ਨੇ ਰੈਲੀਆਂ ਵਿੱਚ ਹਿੱਸਾ ਲਿਆ ਅਤੇ ਪਿੰਡ ਘੁੱਦਾ ਵਿਖੇ 200 ਤਂੋ ਵਧੇਰੇ ਪਰਿਵਾਰਕ ਮੈਬਰਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਸ੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸਾਮਿਲ ਹੋਏ ਜਿਨ੍ਹਾਂ ਦਾ ਅਕਾਲੀ ਦਲ ਵਿੱਚ ਸਾਮਿਲ ਹੋਣ ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ।

Send this to a friend