ਨਵੀਂ ਦਿੱਲੀ, 10 ਮਾਰਚ (ਪੀ. ਟੀ.)-ਪ੍ਰੋ. ਦਵਿੰਦਰਪਾਲ ਭੁੱਲਰ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਟਲ ਗਈ। ਪ੍ਰੋ. ਭੁੱਲਰ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਪਤੀ ਦੀ ਸਜ਼ਾ ’ਤੇ ਅਮਲ ਹੋਣ ਵਿਚ ਲੱਗਣ ਵਾਲੀ ਦੇਰੀ ਕਾਰਨ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕੀਤਾ ਜਾਵੇ। ਕੇਂਦਰ ਨੇ ਸੁਪਰੀਮ ਕੋਰਟ ਵੱਲੋਂ ਸਮਾਂ ਮੰਗਿਆ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਮਾਰਚ ਨੂੰ ਹੋਵੇਗੀ।