Skip to content
Independent perspectives. Global stories.
BREAKING

ਗੁਰਬਾਣੀ ਪਾਠ ਬੋਧ ਸਮਾਗਮਾਂ ਨਾਲ ਚੰਗੇ ਪ੍ਰਚਾਰਕ ਪੈਦਾ ਹੋਣਗੇ : ਭਾਈ ਲੌਂਗੋਵਾਲ

Share this story

ਤਖਤੂਪੁਰਾ ਸਾਹਿਬ ਵਿਖੇ ਚੱਲ ਰਹੇ ਸਮਾਗਮ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਾਇਜ਼ਾ

ਨਿਹਾਲ ਸਿੰਘ ਵਾਲਾ, 10 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਜਾਣਕਾਰੀ ਦੇਣ ਲਈ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਨਾਨਕਸਰ ਸਾਹਿਬ ਤਖਤੂਪੁਰਾ ਵਿਖੇ ਇੱਕ ਅਗਸਤ ਤੋਂ ਚੱਲ ਰਹੇ ਪਾਠ ਬੋਧ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਵਿਸ਼ੇਸ਼ ਤੌਰ ’ਤੇ ਤਖਤੂਪੁਰਾ ਸਾਹਿਬ ਪਹੁੰਚੇ। ਉਨ੍ਹਾਂ ਸੰਥਿਆ ਪ੍ਰਾਪਤ ਕਰ ਰਹੇ ਗ੍ਰੰਥੀ ਤੇ ਅਖੰਡ ਪਾਠੀ ਸਿੰਘਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਆਪੋ-ਆਪਣੇ ਸੇਵਾ ਸਥਾਨਾਂ ਨੂੰ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਗੁਰਮਤਿ ਨਾਲ ਜੋੜਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਵਿਚ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਛੇਵਾਂ ਸਮਾਗਮ ਤਖਤੂਪੁਰਾ ਸਾਹਿਬ ਵਿਖੇ ਚਲ ਰਿਹਾ ਹੈ, ਜਿਸ ਵਿਚ ਵਿਚ 600 ਦੇ ਕਰੀਬ ਗ੍ਰੰਥੀ ਤੇ ਅਖੰਡਪਾਠੀ ਸਿਖਿਆ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਯਤਨ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁਧ ਉਚਾਰਨ ਦੀ ਸਿਖਿਆ ਦੇਣ ਵਿਚ ਸਹਾਈ ਹੋ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਗ੍ਰੰਥੀ ਅਤੇ ਅਖੰਡ ਪਾਠੀ ਸਿੰਘ ਗੁਰਮਤਿ ਨਾਲ ਜੁੜ ਕੇ ਸਿਖ ਕੌਮ ਦੇ ਚੰਗੇ ਪ੍ਰਚਾਰਕ ਬਣਨਗੇ। ਉਨ੍ਹਾਂ ਦਸਿਆ ਕਿ ਇਸ ਸਮਾਗਮ ਦੌਰਾਨ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ 51-51 ਸੌ ਰੁਪਏ ਦੇ ਨਾਲ ਪ੍ਰਮਾਣ ਪਤਰ ਸਨਮਾਨ ਵਜੋਂ ਦਿਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜਾਬ ਦੇ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁਧ ਉਚਾਰਨ ਦੀ ਜਾਣਕਾਰੀ ਦੇਣ ਲਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਆਰੰਭ ਕੀਤੀ ਗਈ ਲੜੀ ਸ਼ਲਾਘਾਯੋਗ ਕਾਰਜ ਹੈ। ਇਸ ਦੌਰਾਨ ਭਾਈ ਲੌਂਗੋਵਾਲ ਦਾ ਹਲਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਸ. ਪ੍ਰੀਤਮ ਸਿੰਘ ਕੁੱਸਾ, ਲੋਕਲ ਗੁਰਦੁਆਰਾ ਕਮੇਟੀ ਤਖਤੂਪੁਰਾ ਦੇ ਪ੍ਰਧਾਨ ਸ. ਕਰਨੈਲ ਸਿੰਘ, ਮੈਨੇਜਰ ਭਾਈ ਰਾਜਿੰਦਰ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਨੇ ਦਸਿਆ ਕਿ ਇਸ ਇਤਿਹਾਸਿਕ ਗੁਰਦੁਆਰਾ ਸਾਹਿਬ ਵਲੋਂ ਹਰ ਰੋਜ ਆਪਣੇ ਜਿਲੇ ਤੋਂ ਇਲਾਵਾ ਹੋਰਨਾਂ ਜਿਲਿਆਂ ਦੇ ਦਰਜਨਾਂ ਹਸਪਤਾਲਾਂ ਲਈ ਲੰਬੇ ਸਮੇਂ ਤੋਂ ਲੰਗਰ ਦੀ ਸੇਵਾਂ ਸੁਰੂ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਮਾਨਵਤਾ ਦੀ ਭਲਾਈ ਲਈ ਮੈਡੀਕਲ ਚੈਕਅਪ ਕੈਂਪ ਵੀ ਲਗਾਏ ਜਾਦੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੇਲ ਸਿੰਘ ਸੰਗਤਪੁਰਾ, ਮੈਂਨੇਜਰ ਭਾਈ ਰਜਿੰਦਰ ਸਿੰਘ, ਸ. ਦਰਸਨ ਸਿੰਘ ਲੌਂਗੋਵਾਲ ਪੀ.ਏ., ਸ. ਹਰਦੇਵ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਪ੍ਰੀਤਮ ਸਿੰਘ ਕੁਸਾ, ਸ. ਹਰਨੇਕ ਸਿੰਘ ਮੀਤ ਪ੍ਰਧਾਨ, ਸ. ਹਰਮੇਲ ਸਿੰਘ ਬੁਟਰ, ਪ੍ਰਚਾਰਕ ਹਰਵਿੰਦਰ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ, ਗਿਆਨੀ ਪਰਮਿੰਦਰ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਹੀਰਾ ਸਿੰਘ, ਪ੍ਰਿੰਸੀਪਲ ਬਲਕਾਰ ਸਿੰਘ ਆਦਿ ਹਾਜ਼ਰ ਸਨ।

WRITTEN BY