Skip to content
Independent perspectives. Global stories.
BREAKING

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ: ਸੋਨੀ

Share this story

  ਟੋਲ ਟੈਕਸ ਮੁਆਫ਼ ਤੇ ਤਰਜੀਹੀ ਆਧਾਰ ਉਤੇ ਮਿਲ ਰਹੇ ਨੇ ਟਿਊਬਵੈÎੱਲ ਕੁਨੈਕਸ਼ਨ
ਚੰਡੀਗੜ•,
ਸੁਤੰਰਤਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ•ਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦਾ ਟੋਲ ਟੈਕਸ ਮੁਆਫ਼ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਕੌਮੀ ਜਾਂ ਰਾਜ ਮਾਰਗ ਉਤੇ ਕਿਸੇ ਵੀ ਟੋਲ ਪਲਾਜ਼ਾ ਉਤੇ ਸੁਤੰਤਰਤਾ ਸੰਗਰਾਮੀਆਂ ਨੂੰ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਲਈ ਆਜ਼ਾਦੀ ਘੁਲਾਟੀਆਂ ਨੂੰ ਸਰਕਾਰ ਵੱਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤਾ ਜਾ ਰਿਹਾ ਹੈ।
ਸ੍ਰੀ ਸੋਨੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸੂਬਾ ਸਰਕਾਰ ਨੇ ਹੋਰ ਵੀ ਕਈ ਕਦਮ ਚੁੱਕੇ ਹਨ, ਜਿਸ ਤਹਿਤ 300 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ•ਾਂ ਨੂੰ ਟਿਊਬਵੈੱਲ ਕੁਨੈਕਸ਼ਨ ਵੀ ਤਰਜੀਹੀ ਆਧਾਰ ਉਤੇ ਦਿੱਤੇ ਜਾ ਰਹੇ ਹਨ। ਸੁਤੰਤਰਤਾ ਸੰਗਰਾਮੀਆਂ ਲਈ ਕਿਸਾਨ ਭਵਨ, ਚੰਡੀਗੜ• ਵਿੱਚ ਪੰਜ ਬੈÎੱਡ ਰਾਖਵੇਂ ਹਨ।
ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਉਨ•ਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਇਕ ਅਟੈਂਡੈਂਟ ਸਮੇਤ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਹੈ। ਜਿਨ•ਾਂ ਸੰਘਰਸ਼ੀ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਸੰਕਟਕਾਲ (ਐਮਰਜੈਂਸੀ) ਖ਼ਿਲਾਫ਼ ਮੋਰਚੇ ਵਿੱਚ ਭਾਗ ਲਿਆ ਅਤੇ ਤਿੰਨ ਮਹੀਨਿਆਂ ਤੱਕ ਜੇਲ• ਕੱਟੀ, ਉਨ•ਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ, ਤਿੰਨ ਤੋਂ ਛੇ ਮਹੀਨੇ ਤੱਕ ਜੇਲ• ਕੱਟਣ ਵਾਲਿਆਂ ਨੂੰ 1500 ਰੁਪਏ ਮਹੀਨਾ ਅਤੇ ਛੇ ਮਹੀਨਿਆਂ ਤੋਂ ਵੱਧ ਜੇਲ• ਕੱਟਣ ਵਾਲਿਆਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

WRITTEN BY