April 28, 2026 10:47 pm

ਪੰਜਾਬ ਸਰਕਾਰ ਖ਼ਾਸ ਲੋੜਾਂ ਵਾਲੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ : ਅਰੁਣਾ ਚੌਧਰੀ

ਚੰਡੀਗੜ,17 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਸਮਾਜਿਕ ਸੁਰਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦਿਤੀ।ਸ੍ਰੀਮਤੀ ਚੌਧਰੀ ਨੇ ਦਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨਾਲ ਸਬੰਧਤ ਹਰ ਕਿਸਮ ਦੀਆਂ ਗਤਿਵਿਧੀਆਂ ਨੂੰ ਬੜੀ ਸੰਜੀਦਗੀ ਤੇ ਤਰਜੀਹ ਨਾਲ ਅਮਲ ਵਿਚ ਲਿਆ ਰਹੀ ਹੈ

Send this to a friend