April 29, 2026 5:16 am

ਡੀ.ਏ.ਵੀ. ਪਬਲਿਕ ਸਕੂਲ ਸਨਮਾਨਿਤ

ਅੰਮ੍ਰਿਤਸਰ, 17 ਅਗਸਤ (ਦਵਾਰਕਾ ਨਾਥ ਰਾਣਾ)- 72ਵੀਂ ਸੁਤੰਤਰਤਾ ਦਿਵਸ ਦੇ ਸ਼ੁੱਭ ਮੌਕੇ ਤੇ ਪੰਜਾਬ ਦੇ ਵਿੱਤ ਮੰਤਰੀ ਮਾਣਯੋਗ ਸ: ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲ੍ਹਾ ਪੱਧਰ ਤੇ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੂੰ ਸਿੱਖਿਆ ਦੇ ਖੇਤਰ ਅਤੇ ਨਵੀਆਂ ਤਕਨੀਕਾਂ ਨੂੰ ਪ੍ਰੋਤਸਾਹਨ ਦੇਣ ਲਈ ਅਵਾਰਡ ਪ੍ਰਦਾਨ ਕੀਤਾ ਗਿਆ। ਅੰਮ੍ਰਿਤਸਰ ਵਿਖੇ ਸੁਤੰਤਰਤਾ ਦਿਵਸ ਮਨਾਉਣ ਲਈ ਸ: ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਨੂੰ ਸਿੱਖਿਆ ਦੇ ਖੇਤਰ ਵਿੱਚ ਉਤੱਮ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਸ਼ੀਲਡ ਅਤੇ ਸ਼ਲਾਘਾ ਪੱਤਰ ਪ੍ਰਦਾਨ ਕੀਤਾ ਅਤੇ ਅਟਲ ਟਿੰਕਰਿੰਗ ਲੈਬ ਦੀ ਟੀਮ ਨੂੰ, ਮਿਸ ਰੇਸ਼ਮ ਸ਼ਰਮਾ ਇੰਚਾਰਜ ਟਿੰਕਰਿੰਗ ਲੈਬ ਦੇ ਨਿਰੀਖਣ ਹੇਠ ਸੂਚਨਾ, ਤਕਨੀਕ ਅਤੇ ਨਵੀਨ ਕਾਢਾਂ ਲਈ ਅਵਾਰਡ ਪ੍ਰਦਾਨ ਕੀਤਾ ਗਿਆ । ਸਕੂਲ ਨੂੰ ਬੱਚਿਆਂ ਦੇ ਵਿੱਚ ਨਵੀਆਂ ਕਾਢਾਂ ਲਈ ਪ੍ਰੋਤਸਾਹਿਤ ਕਰਨ ਲਈ ਤੇ ਸਕੂਲ ਦੇ ਅਣਥੱਕ ਯਤਨਾਂ ਲਈ ਪ੍ਰਸ਼ੰਸਾ ਕੀਤੀ ਗਈ, ਟੀਮ ਵਿੱਚ ਰਚਿਤ, ਰਾਜੀਵ ਸ਼ਰਮਾ, ਕੁਵਮ ਦੇਵਗਣ, ਵਿਦਿਸ਼ਾ ਸਿੰਘ, ਰਿਸ਼ਭ ਅਗਰਵਾਲ, ਦਿਪਾਂਕੁਰ ਸ਼ੂਰ ਅਤੇ ਰਚਿਤ ਅਗਰਵਾਲ ਸਨ। ਉਨ੍ਹਾਂ ਨੇ ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨਾਲ ਦੇਸ਼ ਦੀਆਂ ਦਸ ਨਵੀਆਂ ਖੋਜਾਂ ਉਤੇ ਗੱਲਸ਼ਬਾਤ ਕਰਨ ਲਈ ਵਧਾਈ ਦਿੱਤੀ। ਪੰਜਾਬ ਜ਼ੋਨ ‘ਏ‘ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਸਕੂਲ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਲਈ ਵਧਾਈਂਦਿੱਤੀ । ਉਹਨਾਂ ਨੇ ਬੱਚਿਆਂ ਦੀ ਹੌ-ਸਲਾ ਅਫ਼ਜ਼ਾਈ ਕਰਦੇ ਹੋਏ ਨਵੇਂ ਵਿਚਾਰਾਂ ਨਾਲ ਅੱਗੇ ਆਉਣ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਕਿਹਾ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਜੀ ਸਕੂਲ ਦੀਆਂ ਪ੍ਰਾਪਤੀਆਂ ਤੋਂ ਖ਼ੁਸ਼ ਸਨ। ਉਹਨਾਂ ਨੇ ਵਿਦਿਆਰਥੀਆਂ ਨੁੰ ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਅਤੇ ਦੇਸ਼ ਦੀ ਉਨੱਤੀ ਵਾਸਤੇ ਆਪਣੇ ਵਿਚਾਰਾਂ ਅਨੁਸਾਰ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ।

Send this to a friend