ਅੰਮ੍ਰਿਤਸਰ, 17 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ‘ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।ਭਾਈ ਲੌਂਗੋਵਾਲ ਨੇ ਅਖਿਆ ਕਿ ਸਿਖ ਕੌਮ ਹਮੇਸ਼ਾ ਹੀ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਮਦਦ ਲਈ ਮੋਹਰੀ ਰਹੀ ਹੈ ਅਤੇ ਕੇਰਲਾ ਵਿਚ ਆਈ ਇਸ ਕੁਦਰਤੀ ਆਫਤ ਸਮੇਂ ਵੀ ਹਮਦਰਦੀ ਭਰੀ ਭਾਵਨਾ ਰਖਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਲੋੜ ਸਮਝੀ ਜਾਵੇਗੀ ਉਸ ਲਈ ਸਹਾਇਤਾ ਦੇਣ ਲਈ ਕਾਰਜ ਕੀਤੇ ਜਾਣਗੇ।